Connect with us

ਪੰਜਾਬੀ

ਆਪ ਸਰਕਾਰ ਖੇਡਾਂ ਦੀ ਪੁਰਾਣੀ ਸ਼ਾਨ ਬਹਾਲ ਕਰੇਗੀ – ਅਨਮੋਲ ਗਗਨ ਮਾਨ

Published

on

Aam Aadmi Party government will restore the old glory of sports - Anmol Gagan Hon

ਸਮਰਾਲਾ (ਲੁਧਿਆਣਾ) : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਸ਼ਹੀਦ ਕਰਨੈਲ ਸਿੰਘ, ਸ਼ਹੀਦ ਰਤਨ ਸਿੰਘ ਅਤੇ ਸ਼ਹੀਦ ਜੋਗਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਬਰ੍ਹਮਾਂ
ਵਿਖੇ ਆਯੋਜਿਤ ਖੇਡ ਮੇਲੇ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।

ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਬੱਡੀ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਨਰੋਏ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਪਿੰਡ ਵਾਸੀਆਂ ਵਲੋਂ ਰੱਖੀਆਂ ਮੰਗਾਂ ਦੇ ਸਬੰਧ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਦਿੱਤੀ ਇੱਕ-ਇੱਕ ਗਾਰੰਟੀ ਨੂੰ ਪੂਰਿਆਂ ਕਰੇਗੀ ਅਤੇ ਜਲਦ ਉਨ੍ਹਾਂ ਦਾ ਹਸਪਤਾਲ, ਖੇਡ ਮੈਦਾਨ ਅਤੇ ਸਕੂਲ ਨੂੰ ਅਪਗ੍ਰੇਡ ਕਰਨ ਦੇ ਕੰਮਾਂ ਨੂੰ ਨੇਪਰੇੇ ਚਾੜ੍ਹਿਆ ਜਾਵੇਗਾ। ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋ ਖੇਡ ਮੇਲੇ ਲਈ 2 ਲੱਖ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ।

Facebook Comments

Trending