ਲੁਧਿਆਣਾ : ਹਲਕਾ ਆਤਮ ਨਗਰ ਦੇ ਇਲਾਕੇ ਏ.ਟੀ.ਆਈ. ਰੋਡ ‘ਤੇ ਹੋਰਡਿੰਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਕੁੱਟਮਾਰ ਦਾ ਸ਼ਿਕਾਰ ਹੋਏ ਵਰਕਰ ਰਾਮ ਕੁਮਾਰ ਨੇ ਦੱਸਿਆ ਕਿ ਉਹ ਜਿੰਮ ਪ੍ਰਬੰਧਕ ਹੈ ਅਤੇ ਉਸ ਦੀ ਜਿਮ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਸਿੱਧੂ ਦੇ ਹੋਰਡਿੰਗ ਲੱਗੇ ਹੋਏ ਹਨ ਪਰ ਇਹ ਲੋਕ ਇਨਸਾਫ਼ ਪਾਰਟੀ ਦੇ ਵਰਕਰ ਉਸ ਨੂੰ ਉਤਾਰਨਾ ਚਾਹੁੰਦੇ ਸਨ, ਜਦੋਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਇਹ ਵਰਕਰ ਗੁੰਡਾਗਰਦੀ ਤੇ ਉਤਰ ਆਏ ਤੇ ਉਸ ਦੀ ਕੁੱਟਮਾਰ ਕਰਨ ਲੱਗ ਪਏ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਰਕਰਾਂ ਦੀ ਅਗਵਾਈ ਵਿਧਾਇਕ ਬੈਂਸ ਦਾ ਮੁੰਡਾ ਕਰ ਰਿਹਾ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ।