ਪੰਜਾਬੀ
ਵਿਧਾਨ ਸਭਾ ਹਲਕਾ ਖੰਨਾ, ਸਮਰਾਲਾ ਤੇ ਪਾਇਲ ਤੋਂ ਆਮ ਆਦਮੀ ਪਾਰਟੀ ਦੀ ਹੋਈ ਇਤਹਾਸਕ ਜਿੱਤ
Published
3 years agoon

ਖੰਨਾ/ਲੁਧਿਆਣਾ :ਖੰਨਾ ਤੋਂ ਤਰੁਣਪ੍ਰੀਤ ਸਿੰਘ ਸੋਂਦ, ਪਾਇਲ ਤੋਂ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਤੇ ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ। ਆਪਣੀਆਂ ਵਿਰੋਧੀਆਂ ਪਾਰਟੀਆਂ ਕਾਂਗਰਸ, ਸ੍ਰੋਮਣੀ ਅਕਾਲੀ ਦਲ ਤੇ ਬਸਪਾ ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਹਰਾਇਆ।

Aam Aadmi Party’s historic victory in Assembly constituencies Khanna, Samrala and Pyal
ਤਰੁਣਪ੍ਰੀਤ ਸਿੰਘ ਸੋਂਦ ਨੇ 35316 ਵੋਟਾਂ ਦੇ ਫਰਕ ਨਾਲ, ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ 33009 ਵੋਟਾਂ ਤੇ ਜਗਤਾਰ ਸਿੰਘ ਦਿਆਲਪੁਰਾ ਨੇ 30589 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ। ਇਸ ਚੋਣ ਨੂੰ ਪੰਜਾਬ ਸਰਕਾਰ ਦੇ ਮੰਤਰੀ ਗੁਰਕੀਰਤ ਕੋਟਲੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਸੰਯੁਕਤ ਸਮਾਜ ਮੋਰਚਾ ਦੇ ਮੁੱਖ ਮੰਤਰੀ ਦੇ ਚਿਹਰੇ ਬਲਵੀਰ ਸਿੰਘ ਰਾਜੇਵਾਲ ਦੀ ਜ਼ਮਾਨਤ ਜ਼ਬਤ ਹੋ ਗਈ। ਮਰਹੂਮ ਮੰਤਰੀ ਕਰਮ ਸਿੰਘ ਗਿੱਲ ਦੇ ਸਪੁੱਤਰ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਵੀ ਹਾਰ ਦੇਖਣੀ ਪਈ।
ਇੰਜੀਨੀਅਰ ਗਿਆਸਪੁਰਾ ਨੂੰ ਕੁਲ 63633 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਲਖਵੀਰ ਸਿੰਘ ਲੱਖਾ ਨੂੰ 30624 ਅਤੇ ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਨੂੰ 20648 ਵੋਟਾਂ ਪ੍ਰਾਪਤ ਹੋਈਆਂ। ਇਸ ਚੋਣ ਵਿਚ ਮਨਵਿੰਦਰ ਸਿੰਘ ਗਿਆਸਪੁਰਾ 33009 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਿਹਾ। ਇੰਜ. ਗਿਆਸਪੁਰਾ ਦਾ ਪਾਇਲ ਪਹੁੰਚਣ ਤੇ ਪਾਰਟੀ ਆਗੂਆਂ, ਸਮਰਥਕਾਂ ਅਤੇ ਵੋਟਰਾਂ ਨੇ ਢੋਲ – ਢਮੱਕੇ ਨਾਲ ਭੰਗੜੇ ਪਾ ਕੇ ਭਰਵਾਂ ਸਵਾਗਤ ਕੀਤਾ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ।
ਸਮਰਾਲਾ ਵਿਧਾਨ ਸਭਾ ਹਲਕਾ ਸਮਰਾਲਾ ਦੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਤਾਰ ਦਿਆਲਪੁਰਾ ਨੇ 57126 ਵੋਟਾਂ ਹਾਸਲ ਕਰਕੇ ਦੂਜੇ ਨੰਬਰ ਤੇ 26537 ਵੋਟਾਂ ਨਾਲ ਰਹੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਪਰਮਜੀਤ ਢਿੱਲੋਂ ਨੂੰ 30589 ਵੋਟਾਂ ਦੀ ਵੱਡੀ ਲੀਡ ਨਾਲ ਹਰਾਇਆ। ਜਦਕਿ ਕਾਂਗਰਸ ਪਾਰਟੀ ਦੇ ਰੁਪਿੰਦਰ ਸਿੰਘ ਰਾਜਾ ਗਿੱਲ 23276 ਵੋਟਾਂ ਹਾਸਲ ਕਰਕੇ ਤੀਜੇ ਸਥਾਨ ਤੇ ਰਹੇ।
You may like
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ
-
ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ
-
ਲੁਧਿਆਣਾ ’ਚ ਕਾਂਗਰਸ ਛੱਡਣ ਵਾਲੇ 6 ਆਗੂ ਬਣੇ ‘ਆਪ’ ਦੇ ਵਿਧਾਇਕ
-
ਮਨਪ੍ਰੀਤ ਇਆਲੀ’ ਨੇ ਬਣਾਇਆ ਲਗਾਤਾਰ ਦੂਜੀ ਵਾਰ ਸਰਕਾਰ ਖ਼ਿਲਾਫ਼ ਜਿੱਤ ਦਾ ਰਿਕਾਰਡ
-
ਲੁਧਿਆਣਾ ਦੇ 175 ਉਮੀਦਵਾਰਾਂ ਵਿੱਚੋਂ 139 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
-
ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ, ‘ਆਪ’ ਦੀ ਜਿੱਤ ਬਾਰੇ ਆਖੀ ਇਹ ਗੱਲ