ਪੰਜਾਬ ਨਿਊਜ਼

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ

Published

on

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਵਿਚੋਂ ਕੱਢਣ ਦੇ ਮਗਰੋਂ ਅਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੁੰਦੇ ਸਾਰ ਹੀ ‘ਆਪ’ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਨ੍ਹਾਂ ਨੂੰ ਅੱਜ ਆਪਣਾ ਉਮੀਦਵਾਰ ਐਲਾਨ ਦਿੱਤਾ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਬੁੱਧਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਰਿੰਕੂ ਨੂੰ ਫਗਵਾੜਾ ਦੇ ਐੱਲ. ਪੀ. ਯੂ. ਵਿਖੇ ਰੱਖੇ ਗਏ ਇਕ ਪ੍ਰੋਗਰਾਮ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕੀਤਾ।

Facebook Comments

Trending

Copyright © 2020 Ludhiana Live Media - All Rights Reserved.