Connect with us

ਪੰਜਾਬ ਨਿਊਜ਼

‘ਆਪ’ ਵਲੋਂ ਦੋ ਰਾਜ ਸਭਾ ਮੈਂਬਰਾਂ ਦਾ ਐਲਾਨ, ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਂ ’ਤੇ ਲੱਗੀ ਮੋਹਰ

Published

on

AAP announces two Rajya Sabha members, stamped in the name of Sant Balbir Singh Seechewal

ਚੰਡੀਗੜ੍ਹ : ਰਾਜ ਸਭਾ ਲਈ ਪੰਜਾਬ ਦੀਆਂ ਦੋ ਸੀਟਾਂ ’ਤੇ 10 ਜੂਨ ਨੂੰ ਹੋਣ ਵਾਲੀਆਂ ਚੋਣਾਂ ਆਮ ਆਦਮੀ ਪਾਰਟੀ ਨੇ ਦੋ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਆਮ ਆਦਮੀ ਪਾਰਟੀ ਵਲੋਂ ਵਾਤਾਵਰਣ ਪ੍ਰੇਮੀ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬੀ ਕਲਚਰ ਨਾਲ ਸਬੰਧਤ ਪਦਮਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਭੇਜਿਆ ਜਾ ਰਿਹਾ ਹੈ। ਸੰਤ ਸੀਚੇਵਾਲ ਨੇ ਵਾਤਾਵਰਣ ਲਈ ਬਹੁਤ ਕੰਮ ਕੀਤਾ ਹੈ। ਉਥੇ ਹੀ ਸਾਹਨੀ ਨੇ ਕੋਵਿਡ ਦੌਰਾਨ ਪੰਜਾਬ ਦੇ ਪਿੰਡਾਂ ਵਿਚ ਵੱਡੀ ਮਦਦ ਕੀਤੀ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕਰ ਰਹੀ ਹੈ, ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਹਨ, ਦੋਵਾਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ।

Facebook Comments

Trending