ਪੰਜਾਬ ਨਿਊਜ਼

ਆਪ ਨੇ ਲੁਧਿਆਣਾ ਤੋਂ ਭੋਲਾ ਗਰੇਵਾਲ, ਮਦਨ ਲਾਲ ਬੱਗਾ ਅਤੇ ਕੁਲਵੰਤ ਸਿੱਧੂ ਨੂੰ ਐਲਾਨਿਆ ਉਮੀਦਵਾਰ

Published

on

ਲੁਧਿਆਣਾ : ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰਦੇ ਹੋਏ 30 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਹੁਣ ਤਕ 40 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪਹਿਲੀ ਲਿਸਟ ‘ਚ 10 ਉਮੀਦਵਾਰ ਐਲਾਨੇ ਗਏ ਸੀ। ਇਸ ਸੂਚੀ ਵਿੱਚ ਸਭ ਤੋਂ ਅਹਿਮ ਨਾਂ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਹੈ, ਜਿਨ੍ਹਾਂ ਨੂੰ ਅੰਮ੍ਰਿਤਸਰ ਉੱਤਰੀ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।

ਲਿਸਟ ਮੁਤਾਬਕ ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਭੋਲਾ ਗਰੇਵਾਲ, ਆਤਮਨਗਰ ਤੋਂ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਉਤਰੀ ਤੋਂ ਮਦਨ ਲਾਲ ਬੱਗਾ, ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ, ਗਿੱਲ ਤੋਂ ਜੀਵਨ ਸਿੰਘ ਸੰਗੋਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਖਰੜ ਹਲਕੇ ਤੋਂ ਅਨਮੋਲ ਗਗਨ ਮਾਨ, ਜੀਰਾ ਤੋਂ ਨਰੇਸ਼ ਕਟਾਰੀਆ, ਸ਼੍ਰੀ ਮੁਕਤਸਰ ਸਾਹਿਬ ਤੋਂ ਜਗਦੀਪ ਸਿੰਘ ਕਾਕਾ ਬਰਾੜ, ਫਰੀਦਕੋਟ ਤੋਂ ਗੁਰਦਿੱਤ ਸਿੰਘ ਸੇਖੋਂ, ਰਾਮਪੁਰਾ ਫੂਲ ਤੋਂ ਬਲਕਾਰ ਸਿੰਘ ਸਿੱਧੂ , ਰਾਜਪੁਰਾ ਤੋਂ ਨੀਨਾ ਮਿੱਤਲ, ਸਨੌਰ ਤੋਂ ਚੇਤਨ ਸਿੰਘ ਜੋੜਾਮਾਜਰਾ, ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ, ਘਨੌਰ ਤੋਂ ਗੁਰਲਾਲ ਘਨੌਰ, ਪਠਾਨਕੋਟ ਤੋਂ ਵਿਭੂਤੀ ਸ਼ਰਮਾ, ਗੁਰਦਾਸਪੁਰ ਤੋਂ ਰਮਨ ਬਹਿਲ, ਦੀਨਾਨਗਰ ਤੋਂ ਸ਼ਮਸ਼ੇਰ ਸਿੰਘ ਦਾ ਨਾਮ ਐਲਾਨਿਆ ਗਿਆ ਹੈ।

ਕਾਦੀਆਂ ਤੋਂ ਜਗਰੂਪ ਸਿੰਘ ਸੇਖਵਾਂ, ਬਟਾਲਾ ਤੋਂ ਸ਼ੈਰੀ ਕਲਸੀ, ਫਤਹਿਗੜ੍ਹ ਸਾਹਿਬ ਤੋਂ ਬਲਬੀਰ ਸਿੰਘ ਪੰਨੂ, ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ, ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਕਰਤਾਰਪੁਰ ਤੋਂ ਡੀਸੀਪੀ ਬਲਕਾਰ ਸਿੰਘ, ਸ਼ਾਮਚੁਰਾਸੀ ਤੋਂ ਡਾ. ਰਵਜੋਤ , ਨਵਾਂਸ਼ਹਿਰ ਤੋਂ ਲਲਿਤ ਮੋਹਨ ਬੱਲੂ ਪਾਠਕ, ਭਦੌੜ ਤੋਂ ਲਾਭ ਸਿੰਘ ਉਗੋਕੇ, ਭੋਆ ਤੋ ਲਾਲ ਚੰਦ ਕਟਾਰਚੱਕੂ, ਜੰਡਿਆਲਾ ਤੋਂ ਹਰਭਜਨ ਸਿੰਘ ਈ.ਟੀ.ਓ ਆਦਿ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.