Connect with us

ਪੰਜਾਬ ਨਿਊਜ਼

ਅੰਮ੍ਰਿਤਸਰ ਪਹੁੰਚੇ AAP ਸੁਪਰੀਮੋ ਕੇਜਰੀਵਾਲ, CM ਚੰਨੀ ’ਤੇ ਫਿਰ ਕੀਤਾ ਹਮਲਾ

Published

on

AAP supremo Kejriwal arrives in Amritsar, attacks CM Channy again

ਅੰਮ੍ਰਿਤਸਰ : ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਤੋਂ ਫਲਾਈਟ ਰਾਹੀਂ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਮਾਈਨਿੰਗ ਮਾਮਲੇ ’ਤੇ ਫਿਰ ਹਮਲਾ ਕੀਤਾ .

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ 20 ਹਜ਼ਾਰ ਕਰੋੜ ਰੁਪਏ ਦੀ ਨਜਾਇਜ਼ ਮਾਈਨਿੰਗ ਹੋ ਰਹੀ ਹੈ ਤੇ ਮੁੱਖ ਮੰਤਰੀ ਚੰਨੀ ਦੇ ਆਪਣੇ ਹਲਕੇ ਵਿਚ ਹੀ ਨਜਾਇਜ਼ ਮਾਈਨਿੰਗ ਚਲ ਰਹੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਬਣਨ ’ਤੇ ਨਜਾਇਜ਼ ਮਾਈਨਿੰਗ ਬੰਦ ਕੀਤੀ ਜਾਵੇਗੀ ਤੇ ਇਹੀ ਪੈਸਾ ਮਹਿਲਾਵਾਂ ਨੂੰ ਹਰ ਮਹੀਨੇ ਇਕ ਇਕ ਹਜ਼ਾਰ ਰੁਪਏ ਦੇਣ ਵਾਸਤੇ ਵਰਤਿਆ ਜਾਵੇਗਾ।

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੰਗਲਵਾਰ ਨੂੰ ਸਭ ਤੋਂ ਪਹਿਲਾ ਅਰਵਿੰਦ ਕੇਜਰੀਵਾਲ ਕਰਤਾਰਪੁਰ ਜਲੰਧਰ ‘ਚ ਹੋਣ ਵਾਲੇ ਪ੍ਰੋਗਰਾਮ ‘ਚ ਮਾਵਾਂ- ਭੈਣਾਂ (ਔਰਤਾਂ) ਦੇ ਰੂਬਰੂ ਹੋਣਗੇ। ਇਸ ਉਪਰੰਤ ਉਹ ਹੁਸ਼ਿਆਰਪੁਰ ‘ਚ ਨਿਰਧਾਰਤ ‘ਅਰਵਿੰਦ ਕੇਜਰੀਵਾਲ ਦੀ ਐਸ.ਸੀ ਭਾਈਚਾਰੇ ਨਾਲ ਗੱਲਬਾਤ’ ਪ੍ਰੋਰਗਰਾਮ ਤਹਿਤ ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਨਾਲ ਸੰਵਾਦ ਕਰਨਗੇ।

ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜਦੋਂ ਵੀ ਪੰਜਾਬ ਆਉਂਦੇ ਹਨ ਤਾਂ ਇੱਥੋਂ ਦੇ ਵਸਨੀਕਾਂ ਲਈ ਕੋਈ ਨਾ ਕੋਈ ‘ਆਪ’ ਦੀ ਗਰੰਟੀ ਦਾ ਐਲਾਨ ਕਰਕੇ ਜਾਂਦੇ ਹਨ। ਚੀਮਾ ਨੇ ਦੱਸਿਆ ਕਿ ਇਸ ਵਾਰ ਵੀ ਕੇਜਰੀਵਾਲ ਜਿੱਥੇ ਮਾਵਾਂ- ਭੈਣਾਂ ਤੋਂ 1000 ਹਜ਼ਾਰ ਰੁਪਏ ਦੀ ਗਰੰਟੀ ਬਾਰੇ ਸੁਝਾਅ ਲੈਣਗੇ, ਉਥੇ ਹੀ ਪੰਜਾਬ ਵਾਸੀਆਂ ਲਈ ਨਵੀਂ ਗਰੰਟੀ ਦਾ ਐਲਾਨ ਵੀ ਕਰ ਸਕਦੇ ਹਨ।

Facebook Comments

Trending