Connect with us

ਪੰਜਾਬ ਨਿਊਜ਼

‘ਆਪ’ ਸੁਪਰੀਮੋ ਕੇਜਰੀਵਾਲ ਅੱਜ ਤੋਂ 2 ਦਿਨਾਂ ਦੇ ਪੰਜਾਬ ਦੌਰੇ ‘ਤੇ, ਪੜ੍ਹੋ ਪੂਰਾ ਪ੍ਰੋਗਰਾਮ

Published

on

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅੱਜ ਤੋਂ ਪੰਜਾਬ ਦੇ 2 ਦਿਨਾਂ ਦੌਰੇ ‘ਤੇ ਆ ਰਹੇ ਹਨ। ਉਹ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਕੇਜਰੀਵਾਲ ਪੰਜਾਬ ਵਿੱਚ ਆਪਣੀ ਪਹਿਲੀ ਰੈਲੀ ਕਰਨ ਜਾ ਰਹੇ ਹਨ। ਉਹ ਅੱਜ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਦੀ ਅਗਵਾਈ ਕਰਕੇ ਪਾਰਟੀ ਵਰਕਰਾਂ ਵਿੱਚ ਜੋਸ਼ ਭਰਨਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 1 ਵਜੇ ਏਅਰਪੋਰਟ ਪਹੁੰਚਣਗੇ। ਸ਼ਾਮ 4 ਵਜੇ ਉਹ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼ਾਮ 4.20 ਵਜੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਰੋਡ ਸ਼ੋਅ ਸ਼ਾਮ 6 ਵਜੇ ਲਾਹੌਰੀ ਗੇਟ ਤੋਂ ਸ਼ੁਰੂ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਭਲਕੇ ਅਰਵਿੰਦ ਕੇਜਰੀਵਾਲ ਰਾਮ ਤੀਰਥ ਜਾਣਗੇ।

 

Facebook Comments

Trending