ਪੰਜਾਬੀ

ਲੁਧਿਆਣਾ ਵੈਸਟ ਤੋਂ ‘ਆਪ’ ਦੇ ਗੁਰਪ੍ਰੀਤ ਗੋਗੀ ਜਿੱਤੇ

Published

on

ਲੁਧਿਆਣਾ : ਪੰਜਾਬ ਚੋਣ ਨਤੀਜਿਆਂ ਦੌਰਾਨ ਲੁਧਿਆਣਾ ਵੈਸਟ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੋਲੋਂ ਹਾਰ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਬੱਸੀ ਗੋਗੀ ਨੇ ਉਨ੍ਹਾਂ ਨੂੰ 7172 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਬੱਸੀ ਗੋਗੀ ਨੂੰ 39430 ਵੋਟਾਂ ਮਿਲੀਆਂ ਹਨ। ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ 32258 ਵੋਟਾਂ ਨਾਲ ਦੂਜੇ ਨੰਬਰ ‘ਤੇ ਰਹੇ।

ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਐਡਵੋਕੇਟ ਬਿਕਰਮ ਸਿੰਘ ਸਿੱਧੂ 27356 ਵੋਟਾਂ ਨਾਲ ਤੀਜੇ ਨੰਬਰ ‘ਤੇ ਰਹੇ, ਜਦੋਂ ਕਿ ਚੌਥੇ ਨੰਬਰ ‘ਤੇ ਅਕਾਲੀ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਰਹੇ, ਜਿਨ੍ਹਾਂ ਨੂੰ 9773 ਵੋਟਾਂ ਹਾਸਲ ਹੋਈਆਂ।

Facebook Comments

Trending

Copyright © 2020 Ludhiana Live Media - All Rights Reserved.