ਪੰਜਾਬੀ

ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਅਕਾਦਮਿਕ ਤੇ ਸਭਿਆਚਾਰਕ ਮੁਕਾਬਲੇ

Published

on

ਲੁਧਿਆਣਾ :   ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ ਵਲੋਂ ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੇ ਅਕਾਦਮਿਕ ਤੇ ਸਭਿਆਚਾਰਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੇ 600 ਤੋਂ ਵੱਧ ਵਿਿਦਆਰਥੀਆਂ ਨੇ ਭਾਗ ਲਿਆ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਦਮਿਕ ਤੇ ਸਭਿਆਚਾਰਕ ਪ੍ਰੋਗਰਾਮ ਕਰਾਉਣ ਦੀ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਦੀ ਲੰਮੀ ਪਰੰਪਰਾ ਰਹੀ ਹੈ। ਇਸ ਕਾਲਜ ਨੂੰ ਅਨੇਕ ਯੁਵਕ ਮੇਲਿਆਂ ਦਾ ਸਫ਼ਲਤਾ ਪੂਰਵਕ ਆਯੋਜਨ ਕਰਨ ਦਾ ਮਾਣ ਹਾਸਲ ਹੈ।

ਆਪਣੀ ਇਸ ਪਰੰਪਰਾ ਨੂੰ ਬਰਕਰਾਰ ਰੱਖਦਿਆਂ ਮੌਜੂਦਾ ਕੋਵਿਡ^19 ਦੇ ਸਮੇਂ ਵਿਚ ਵੀ ਇਹ ਕਾਲਜ ਆਨ^ਲਾਈਨ ਮੁਕਾਬਲੇ ਕਰਵਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵਾਰ ਇਹ ਮੁਕਾਬਲੇ ਸਕੂਲੀ ਵਿਿਦਆਰਥੀਆਂ ਦੇ ਕਰਵਾਏ ਜਾ ਰਹੇ ਹਨ ਤਾਂ ਜੋ ਸਕੂਲੀ ਵਿਿਦਆਰਥੀਆਂ ਨੂੰ ਕਾਲਜ ਪੱਧਰ ਦਾ ਪਲੇਟਫਾਰਮ ਮੁਹੱਈਆਂ ਕਰਵਾਇਆ ਜਾ ਸਕੇ।

ਇਨ੍ਹਾਂ ਮੁਕਾਬਲਿਆਂ ਵਿਚ ਵਿਿਦਆਰਥੀਆਂ ਦਾ ਸ਼ਾਨਦਾਰ ਤੇ ਉਤਸ਼ਾਹਿਤ ਪ੍ਰਦਰਸ਼ਨ ਵੇਖਿਆ ਗਿਆ। ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦੇ ਪ੍ਰਦਰਸ਼ਨ ਲਈ ਸਖ਼ਤ ਮਿਹਨਤ ਕੀਤੀ। ਇਨ੍ਹਾਂ ਮੁਕਾਬਲਿਆਂ ਲਈ ਬਣਾਏ ਗਏ ਵੱਖ-ਵੱਖ ਆਨਲਾਈਨ ਪਲੇਟਫਾਰਮ ਰਚਨਾਤਮਕਤਾ, ਜਾਨੂੰਨ ਅਤੇ ਜੀਵੰਤਤਾ ਨਾਲ ਭਰਪੂਰ ਸਨ। ਇਨ੍ਹਾਂ ਮੈਗਾ ਮੁਕਾਬਲਿਆਂ ਦਾ ਆਯੋਜਨ ਵਿਦਿਆਰਥੀਆਂ ਨੂੰ ਸਮਾਨ ਸੋਚ ਵਾਲੇ ਲੋਕਾਂ ਨਾਲ ਗੱਲਬਾਤ ਕਰਨ, ਆਪਣੇ ਸਾਥੀਆਂ ਦੇ ਇੱਕ ਵੱਡੇ ਸਮੂਹ ਨਾਲ ਜੁੜਣ ਅਤੇ ਸਾਂਝੇ ਹਿੱਤਾਂ ਦੇ ਬੰਧਨ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਕੀਤਾ ਗਿਆ ਸੀ।

ਇਹਨਾਂ ਮੁਕਾਬਲਿਆਂ ਦਾ ਉਦੇਸ਼ ਵਿਿਦਆਰਥੀਆਂ ਦੀ ਝਿਜਕ ਨੂੰ ਦੂਰ ਕਰਕੇ ਉਹਨਾਂ ਵਿਚ ਮਹੱਤਵਪੂਰਨ ਹੁਨਰਾਂ ਨੂੰ ਵਿਕਸਿਤ ਕਰਨਾ ਵੀ ਸੀ। ਇਹਨਾਂ ਮੁਕਾਬਲਿਆਂ ਵਿਚ ਸ਼ਾਮਲ ਹੋਣ ਵਾਲੇ ਵਿਿਦਆਰਥੀਆਂ ਨੇ ਕਿਹਾ ਕਿ ਸਕੂਲ ਬੰਦ ਹੋਣ ਕਾਰਨ ਉਹ ਇੱਕ ਤਰਫਾ ਆਨਲਾਈਨ ਪੜ੍ਹਾਈ ਕਰਕੇ ਬਹੁਤ ਬੋਰੀਅਤ ਅਤੇ ਇੱਕਲਾਪਨ ਮਹਿਸੂਸ ਕਰ ਰਹੇ ਸਨ। ਅੱਜ ਦੀਆਂ ਗਤੀਵਿਧੀਆਂ ਨਾਲ ਉਹ ਨਵੀਂ ਊਰਜਾ ਮਹਿਸੂਸ ਕਰੇ ਰਹੇ ਹਨ।

ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਗਿੱਲ ਤੇ ਸਕੱਤਰ ਡਾ. ਐੱਸ.ਐੱਸ. ਥਿੰਦ ਨੇ ਸਾਂਝੇ ਤੌਰ ਤੇ ਕਿਹਾ ਕਿ ਇਸ ਵਿਸ਼ਵ ਪੱਧਰੀ ਮੁਕਾਬਲੇ ਦੇ ਮਾਹੌਲ ਵਿਚ ਵਿਦਿਆਰਥੀ ਸਿਰਫ਼ ਕਿਤਾਬੀ ਗਿਆਨ ਨਾਲ ਹੀ ਨਹੀਂ ਰਹਿ ਸਕਦੇ। ਉਨ੍ਹਾਂ ਨੂੰ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਰਾਹੀਂ ਆਪਣੀ ਸਖ਼ਸ਼ੀਅਤ ਦਾ ਵਿਕਾਸ ਕਰਨ ਦੀ ਲੋੜ ਹੈ ਤਾਂ ਜੋ ਉਹ ਕਾਰਪੋਰੇਟ ਜਗਤ ਵਿਚ ਕੰਮ ਕਰਨ ਲਈ ਤਿਆਰ ਹੋ ਸਕਣ।

Facebook Comments

Trending

Copyright © 2020 Ludhiana Live Media - All Rights Reserved.