ਅਪਰਾਧ

ਆਟੋ ‘ਚ ਸ਼ਰਾਬ ਦੀ ਸਪਲਾਈ ਦੇਣ ਜਾਂਦਾ ਮੁਲਜ਼ਮ ਗ੍ਰਿਫ਼ਤਾਰ

Published

on

ਲੁਧਿਆਣਾ : ਸ਼ਰਾਬ ਦੀ ਤਸਕਰੀ ਦੇ ਮਾਮਲੇ ‘ਚ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਆਟੋ ਚਾਲਕ ਰਵੀ ਕੁਮਾਰ ਨੂੰ ਹਿਰਾਸਤ ‘ਚ ਲਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਚੋਂ ਸ਼ਰਾਬ ਦੀਆਂ 44 ਬੋਤਲਾਂ ਬਰਾਮਦ ਕੀਤੀਆਂ ਹਨ । ਜਾਣਕਾਰੀ ਦਿੰਦਿਆਂ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਮੁਲਜ਼ਮ ਆਟੋ ਚਲਾਉਣ ਦੀ ਆਡ਼ ‘ਚ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਦਾ ਹੈ।

ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਇਸ ਵੇਲੇ ਵੀ ਆਟੋ ‘ਚ 100 ਪਾਈਪਰ ਸ਼ਰਾਬ ਲੋਡ ਕਰ ਕੇ ਸਪਲਾਈ ਦੇਣ ਜਾ ਰਿਹਾ ਹੈ। ਸੂਚਨਾ ਤੋਂ ਬਾਅਦ ਹੀਰੋ ਬੇਕਰੀ ਚੌਕ ‘ਚ ਨਾਕਾਬੰਦੀ ਕਰ ਕੇ ਗੁਰੂ ਗੋਬਿੰਦ ਸਿੰਘ ਨਗਰ ਦੇ ਵਾਸੀ ਆਟੋ ਚਾਲਕ ਰਵੀ ਕੁਮਾਰ ਨੂੰ ਆਟੋ ਸਮੇਤ ਗ੍ਰਿਫ਼ਤਾਰ ਕੀਤਾ ਗਿਆ । ਪੁਲਿਸ ਨੇ ਆਟੋ ਵਿੱਚੋਂ 44 ਬੋਤਲਾਂ ਸ਼ਰਾਬ ਬਰਾਮਦ ਕਰ ਕੇ ਮੁਲਜ਼ਮ ਦੇ ਖਿਲਾਫ਼ ਆਬਕਾਰੀ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ।

Facebook Comments

Trending

Copyright © 2020 Ludhiana Live Media - All Rights Reserved.