Connect with us

ਅਪਰਾਧ

ਕਾਰੋਬਾਰੀ ਕੋਲੋਂ 10 ਲੱਖ ਦੀ ਫਿਰੌਤੀ ਮੰਗਣ ਵਾਲੇ ਮੁਲਜ਼ਮ ਗ੍ਰਿਫ਼ਤਾਰ

Published

on

ਲੁਧਿਆਣਾ : ਟਾਈਲਾਂ ਦੇ ਕਾਰੋਬਾਰੀ ਨੂੰ ਗੋਲੀ ਮਾਰ ਦੇਣ ਦੀ ਧਮਕੀ ਦੇ ਕੇ ਉਸ ਕੋਲੋਂ 10 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਮੁਲਜ਼ਮਾਂ ਨੂੰ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਮੁਤਾਬਿਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗਿਆਸਪੁਰਾ ਦੇ ਰਹਿਣ ਵਾਲੇ ਅਮਨਦੀਪ ਸਿੰਘ, ਪੰਕਜ ਯਾਦਵ ਤੇ ਉਦੈ ਪ੍ਰਤਾਪ ਵਜੋਂ ਹੋਈ ਹੈ।

ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ‘ਚੋਂ ਦੋ ਦਾਤਰ, ਇੱਕ ਰਿਵਾਲਵਰ, ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਸ਼ੇਰਪੁਰ ਚੌਕ ‘ਚ ਰਾਕੇਸ਼ ਕੁਮਾਰ ਦਾ ਆਰਕੇ ਟਾਈਲ ਵਰਲਡ ਨਾਂ ਦਾ ਸ਼ੋਅਰੂਮ ਹੈ। ਰਾਕੇਸ਼ ਕੁਮਾਰ ਨੂੰ ਦੁਪਹਿਰ ਤਿੰਨ ਵਜੇ ਦੇ ਕਰੀਬ ਇਕ ਅਣਪਛਾਤੇ ਨੰਬਰ ਤੋਂ ਫੋਨ ਕਾਲ ਆਈ। ਕਾਲਰ ਨੇ ਰਾਕੇਸ਼ ਕੁਮਾਰ ਨੂੰ ਧਮਕੀ ਦਿੰਦਿਆਂ ਦੱਸ ਲੱਖ ਰੁਪਏ ਦੀ ਮੰਗ ਕੀਤੀ।

Stock Photos of Indian Rupees (Photo by Nasir Kachroo/NurPhoto via Getty Images)

ਫਿਰੌਤੀ ਮੰਗਣ ਵਾਲੇ ਵਿਅਕਤੀ ਨੇ ਉਸ ਨੂੰ ਕਿਹਾ ਕਿ ਸ਼ਾਮ ਸੱਤ ਵਜੇ ਤਕ 10 ਲੱਖ ਰੁਪਏ ਗਿਆਸਪੁਰਾ ਪਾਰਕ ਦੇ ਕੋਲ ਪਹੁੰਚ ਜਾਣੇ ਚਾਹੀਦੇ ਹਨ। ਰਕਮ ਨਾ ਭੇਜਣ ਦੀ ਸੂਰਤ ਵਿੱਚ ਫਿਰੌਤੀ ਮੰਗਣ ਵਾਲੇ ਵਿਅਕਤੀ ਨੇ ਰਾਕੇਸ਼ ਕੁਮਾਰ ਨੂੰ ਗੋਲੀ ਮਾਰ ਦੇਣ ਦੀ ਧਮਕੀ ਦਿੱਤੀ। ਰਾਕੇਸ਼ ਕੁਮਾਰ ਨੇ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਸੂਚਨਾ ਦਿੱਤੀ। ਕਾਲ ਲੋਕੇਸ਼ਨ ਟਰੇਸ ਕਰਕੇ ਅਤੇ ਹੋਰ ਤਕਨੀਕੀ ਤਰੀਕਿਆਂ ਨਾਲ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਤਫਤੀਸ਼ ਦੌਰਾਨ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Facebook Comments

Trending