Connect with us

ਅਪਰਾਧ

ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਵਾਲਾ ਮੁਲਜ਼ਮ ਗ੍ਰਿਫ਼ਤਾਰ

Published

on

Accused of spreading terror by firing shots arrested

ਲੁਧਿਆਣਾ :   ਲੁਧਿਆਣਾ ‘ਚ ਥਾਣਾ ਦਰੇਸੀ ਪੁਲਿਸ ਨੇ ਦੋ ਦਿਨ ਪਹਿਲਾਂ ਬਾਲ ਸਿੰਘ ਨਗਰ ਇਲਾਕੇ ‘ਚ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਦੇ ਕਬਜ਼ੇ ਵਿਚੋਂ ਇਕ ਦੇਸੀ ਪਿਸਤੌਲ, 2 ਜ਼ਿੰਦਾ ਕਾਰਤੂਸ ਅਤੇ ਤਿੰਨ ਖਾਲੀ ਖੋਲ ਬਰਾਮਦ ਹੋਏ ਹਨ। ਪੁਲਿਸ ਉਸ ਦੇ ਦੂਜੇ ਸਾਥੀ ਦੀ ਭਾਲ ਕਰ ਰਹੀ ਹੈ।

ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਫੜੇ ਗਏ ਮੁਲਜ਼ਮ ਨੂੰ ਵੀਰਵਾਰ ਨੂੰ ਅਦਾਲਤ ਚ ਪੇਸ਼ ਕੀਤਾ ਗਿਆ। ਜਿੱਥੋਂ ਦੋ ਦਿਨ ਦਾ ਰਿਮਾਂਡ ਹਾਸਲ ਕਰਕੇ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਏ ਐੱਸ ਆਈ ਓਮ ਪ੍ਰਕਾਸ਼ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਮਨ ਕੁਮਾਰ ਵਾਸੀ ਗਲੀ ਨੰ 6 ਬਾਲ ਸਿੰਘ ਨਗਰ ਵਜੋਂ ਹੋਈ। ਫਰਾਰ ਮੁਲਜ਼ਮ ਉਸ ਦਾ ਸਾਥੀ ਲਾਡੀ ਹੈ।

Facebook Comments

Trending