Connect with us

ਪੰਜਾਬੀ

ਲੁਧਿਆਣਾ ‘ਚ ਨਾਜਾਇਜ਼ ਉਸਾਰੀ ਖ਼ਿਲਾਫ਼ ਕਾਰਵਾਈ, ਇਮਾਰਤ ਨੂੰ ਕੀਤਾ ਸੀਲ

Published

on

Action against illegal construction in Ludhiana, building sealed

ਲੁਧਿਆਣਾ : ਨਗਰ ਨਿਗਮ ਜ਼ੋਨ-ਡੀ ਦੀ ਇਮਾਰਤੀ ਸ਼ਾਖਾ ਵਲੋਂ ਕੋਚਰ ਮਾਰਕਿਟ ਤੇ ਭਾਰਤ ਚੌਕ ਨੇੜੇ ਨਾਜਾਇਜ਼ ਉਸਾਰੀ ਖ਼ਿਲਾਫ਼ ਕਾਰਵਾਈ ਕੀਤੀ ਗਈ। ਨਗਰ ਨਿਗਮ ਨੂੰ ਉਕਤ ਇਲਾਕੇ ‘ਚ ਨਿਯਮਾਂ ਤੋਂ ਉਲਟ ਉਸਾਰੀ ਹੋਣ ਸੰਬੰਧੀ ਜਾਣਕਾਰੀ ਮਿਲੀ ਸੀ ਜਿਸ ਦੇ ਚੱਲਦਿਆਂ ਜ਼ੋਨ-ਡੀ ਦੀ ਇਮਾਰਤੀ ਸ਼ਾਖਾ ਦਾ ਅਮਲਾ ਮੌਕੇ ‘ਤੇ ਪੁੱਜਾ ਅਤੇ ਬੁਲਡੋਜਰ ਚਲਾ ਕੇ ਨਾਜਾਇਜ਼ ਉਸਾਰੀ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਦੇ ਨਾਲ-ਨਾਲ ਨਿਯਮਾਂ ਦੀ ਉਲੰਘਣਾ ਹੋਣ ‘ਤੇ ਇਮਾਰਤ ਨੂੰ ਸੀਲ ਵੀ ਕੀਤਾ ਗਿਆ।

ਇਸ ਮੌਕੇ ਏ. ਟੀ. ਪੀ. ਮਦਨਜੀਤ ਸਿੰਘ ਬੇਦੀ ਤੇ ਹੋਰ ਵੀ ਮੌਜੂਦ ਸਨ। ਗੱਲਬਾਤ ਦੌਰਾਨ ਨਿਗਮ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ। ਨਗਰ ਨਿਗਮ ਦੀ ਜ਼ੋਨ-ਸੀ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਜੈਮਲ ਸਿੰਘ ਰੋਡ ‘ਤੇ ਕਾਰਵਾਈ ਕਰਦੇ ਹੋਏ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ਤੇ ਇਸ ਕਾਰਵਾਈ ਦੌਰਾਨ ਦੁਕਾਨਦਾਰਾਂ ਵਲੋਂ ਸੜਕਾਂ ‘ਤੇ ਰੱਖਿਆ ਸਾਮਾਨ, ਰੇਹੜੀਆਂ ਤੇ ਹੋਰ ਸਾਮਾਨ ਕਬਜ਼ੇ ‘ਚ ਲੈ ਲਿਆ ਗਿਆ।

ਤਹਿਬਾਜ਼ਾਰੀ ਸ਼ਾਖਾ ਨੂੰ ਲੋਧੀ ਕਲੱਬ ਰੋਡ ਉਪਰ ਨਾਜਾਇਜ਼ ਕਬਜ਼ੇ ਹੋਣ ਸੰਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਦੇ ਚੱਲਦਿਆਂ ਜ਼ੋਨ-ਡੀ ਦੀ ਤਹਿਬਾਜ਼ਾਰੀ ਸ਼ਾਖਾ ਦੇ ਅਮਲੇ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਕਾਰਵਾਈ ਮੌਕੇ ਇੰਸਪੈਕਟਰ ਸੰਜੀਤ ਕੁਮਾਰ ਤੇ ਹੋਰ ਕਰਮਚਾਰੀ ਵੀ ਮੌਜੂਦ ਸਨ।

Facebook Comments

Trending