ਪੰਜਾਬੀ

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਕਾਰਵਾਈ ਗਰੈਜੂਏਸ਼ਨ ਸੈਰੇਮਨੀ

Published

on

ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ।

ਇਸ ਮੌਕੇ ਉੱਤੇ ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਡਾਇਰੈਕਟਰ ਸੁਖਦੀਪ ਗਿੱਲ ਪ੍ਰਿੰਸੀਪਲ ਪੂਨਮ ਮਲਹੋਤਰਾ ਅਤੇ ਬੱਚਿਆਂ ਦੇ ਮਾਤਾ-ਪਿਤਾ ਵੀ ਮੌਜੂਦ ਸਨ। ਜੋਤ ਜਗਾਣ ਤੋਂ ਬਾਅਦ ਸਰਵ ਸ਼ਕਤੀਮਾਨ ਪ੍ਰਮਾਤਮਾ ਨੂੰ ਯਾਦ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਪੂਨਮ ਮਲਹੋਤਰਾ ਨੇ ਸਭ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਬੱਚਿਆਂ ਦੇ ਸਿੱਖਣ ਪ੍ਰਕਿਰਿਆ ਵਿਚ ਅਧਿਆਪਕਾਂ ਦੇ ਨਾਲ ਮਾਤਾ-ਪਿਤਾ ਦਾ ਵੀ ਯੋਗਦਾਨ ਹੁੰਦਾ ਹੈ।

ਇਸ ਤੋਂ ਬਾਅਦ ਨਰਸਰੀ ਅਤੇ ਯੂਕੇਜੀ ਦੇ ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਨਾਲ ਸਭ ਨੂੰ ਖੁਸ਼ ਕਰ ਦਿੱਤਾ। ਐਲ ਕੇ ਜੀ ਦੇ ਵਿਦਿਆਰਥੀਆਂ ਨੇ ਮੋਡਲਿੰਗ ਕਰ ਕੇ ਸਭ ਨੂੰ ਹੈਰਾਨ ਕਰ ਦਿੱਤਾ । ਛੋਟੇ-ਛੋਟੇ ਬੱਚੇ ਗ੍ਰੈਜੂਏਸ਼ਨ ਰਾਬਸ ਵਿੱਚ ਬਹੁਤ ਹੀ ਸੋਹਣੇ ਲੱਗ ਰਹੇ ਸਨ। ਪ੍ਰਬੰਧਕ ਕਮੇਟੀ ਅਤੇ ਸਕੂਲ ਦੇ ਪ੍ਰਿੰਸੀਪਲ ਨੇ ਸਾਰੇ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਸਰਟੀਫਿਕੇਟ ਦਿੱਤੇ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

Facebook Comments

Trending

Copyright © 2020 Ludhiana Live Media - All Rights Reserved.