Connect with us

ਖੇਤੀਬਾੜੀ

ਝੋਨੇ ਨੂੰ ਕੱਟ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ – ਪ੍ਰਮੁੱਖ ਸਕੱਤਰ

Published

on

Action will be taken against those who cut paddy - Principal Secretary

ਕਲਾਨੌਰ : ਸਰਹੱਦੀ ਪਿੰਡਾਂ ਦੀ ਪ੍ਰਮੁੱਖ ਅਨਾਜ ਮੰਡੀ ਕਲਾਨੌਰ ਦਾ ਅਜੋਏ ਕੁਮਾਰ ਸਿਨਹਾ ਪ੍ਰਮੁੱਖ ਸਕੱਤਰ ਪੰਜਾਬ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ । ਇਸ ਮੌਕੇ ਤੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਤੇ ਮੰਡੀਕਰਨ ਬੋਰਡ ਦੇ ਉੱਚ ਅਧਿਕਾਰੀ ਵੀ ਸ਼ਾਮਲ ਸਨ।

ਇਸ ਮੌਕੇ ਤੇ ਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਵੱਲੋਂ ਕਲਾਨੌਰ ਅਨਾਜ ਮੰਡੀ ਵਿੱਚ ਵੱਖ ਵੱਖ ਮੰਡੀ ਦੇ ਫੜਾ ਤੇ ਜਾ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ । ਇਸ ਮੌਕੇ ਤੇ ਉਨ੍ਹਾਂ ਮੰਡੀ ਵਿੱਚ ਖਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਨੂੰ ਕਿਹਾ ਕਿ ਮੰਡੀ ਵਿਚ ਸੁੱਕਾ ਝੋਨਾ ਲਿਆਂਦਾ ਜਾਵੇ ਤਾਂ ਜੋ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਤੁਰੰਤ ਕੀਤੀ ਜਾ ਸਕੇ।

ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਜੋ ਝੋਨੇ ਨੂੰ ਕੱਟ ਲਗਾਵੇਗਾ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਰੀਦੇ ਜਾ ਰਹੇ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ ਨਾਲ ਕੀਤੀ ਜਾ ਰਹੀ ਹੈ । ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਆਪਣਾ ਝੋਨਾ ਵੇਚਣ ਉਪਰੰਤ ਤਰੁੰਤ ਕਮਿਸ਼ਨ ਏਜੰਟ ਤੋਂ ‘ਜੇ ਫਾਰਮ’ ਪ੍ਰਾਪਤ ਕਰਨ ।

Facebook Comments

Trending