ਪੰਜਾਬੀ
ਅਦਾਕਾਰਾ ਹਿਮਾਂਸ਼ੀ ਖੁਰਾਣਾ ਦੀਆਂ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ, ਵੇਖ ਲੋਕਾਂ ਨੇ ਕੀਤੀ ਵਾਹ-ਵਾਹ
Published
2 years agoon

ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਹਾਲ ‘ਚ ਹਿਮਾਂਸ਼ੀ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਤਸਵੀਰਾਂ ‘ਚ ਪਿੰਕ ਰੰਗ ਦੇ ਸਟਾਈਲਿਸ਼ ਆਊਟ ਫਿੱਟ ‘ਚ ਨਜ਼ਰ ਆ ਰਹੀ ਹੈ, ਜਿਸ ‘ਚ ਉਹ ਆਪਣੇ ਹੁਸਨ ਨਾਲ ਚਾਰ ਚੰਨ ਲਗਾ ਰਹੀ ਹੈ। ਤਸਵੀਰਾਂ ‘ਚ ਉਹ ਆਪਣੀ ਕਾਤਿਲ ਅਦਾਵਾਂ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ।
ਹਿਮਾਂਸ਼ੀ ਖੁਰਾਣਾ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ ਹੈ, ”ਥੋੜ੍ਹੀ ਜਿਹੀ ਚਮਕ ਅਤੇ ਗੁਲਾਬੀ ਨਾਲ ਕੁਝ ਵੀ ਸੰਭਵ ਹੈ।’ ਹਿਮਾਂਸ਼ੀ ਦੀ ਇਸ ਪੋਸਟ ‘ਤੇ ਵੱਡੀ ਗਿਣਤੀ ‘ਚ ਲਾਈਕਸ ਆ ਚੁੱਕੇ ਹਨ। ਇੱਕ ਯੂਜ਼ਰ ਨੇ ਲਿਖਿਆ ਹੈ- ‘ਬਹੁਤ ਹੀ ਖ਼ੂਬਸੂਰਤ’। ਦੂਜੇ ਯੂਜ਼ਰ ਨੇ ਲਿਖਿਆ ਹੈ ‘ਪਹਿਲੀ ਤਸਵੀਰ ‘ਚ ਮੁਸਕਾਨ ਬਹੁਤ ਹੀ ਖ਼ਾਸ ਹੈ।’ ਇਸ ਤਰ੍ਹਾਂ ਪ੍ਰਸ਼ੰਸਕ ਹਿਮਾਂਸ਼ੀ ਦੀ ਖੂਬ ਤਾਰੀਫ਼ ਕਰ ਰਹੇ ਹਨ।
ਦੱਸਣਯੋਗ ਹੈ ਕਿ ਹਿਮਾਂਸ਼ੀ ਖੁਰਾਣਾ ਆਪਣੀ ਪ੍ਰੋਫੈਸ਼ਨਲ ਲਾਈਫ਼ ਤੋਂ ਲੈ ਕੇ ਲਵ ਲਾਈਫ਼ ਕਰਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਜੀ ਹਾਂ ਹਿਮਾਂਸ਼ੀ ਤੇ ਆਸਿਮ ਰਿਆਜ਼ ਦੀ ਜੋੜੀ ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ’ ਤੋਂ ਬਾਅਦ ਚਰਚਾ ‘ਚ ਆਈ ਸੀ। ‘ਬਿੱਗ ਬੌਸ’ ਤੋਂ ਬਾਹਰ ਆਉਣ ਤੋਂ ਬਾਅਦ ਵੀ ਇਸ ਜੋੜੀ ਨੇ ਇਕੱਠੇ ਕਈ ਮਿਊਜ਼ਿਕ ਵੀਡੀਓਜ਼ ‘ਚ ਕੰਮ ਕੀਤਾ ਸੀ। ਹਿਮਾਂਸ਼ੀ ਖੁਰਾਣਾ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ।
You may like
-
ਤੇਰੀ ਏਨੀ ਔਕਾਤ ਨਹੀਂ…..ਅਦਾਕਾਰਾ ਹਿਮਾਂਸ਼ੀ ਖੁਰਾਣਾ ਦੀ ਪੋਸਟ ਨੇ ਮਚਾਈ ਹਲਚਲ, ਕੀਤੇ ਵੱਡੇ ਖ਼ੁਲਾਸੇ
-
ਪੰਜਾਬੀ ਅਦਾਕਾਰਾ ਗੁਰਲੀਨ ਚੋਪੜਾ ਨੇ ਸਜਾਈ ਦਸਤਾਰ, ਵੇਖੋ ਖ਼ੂਬਸੂਰਤ ਤਸਵੀਰਾਂ
-
ਹਿਮਾਂਸ਼ੀ ਖੁਰਾਣਾ ਦੇ ਪਿਤਾ ਨੂੰ ਜੇਲ੍ਹ, ਜਾਣੋ ਪੂਰਾ ਮਾਮਲਾ
-
ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਈ ਪੰਜਾਬੀ ਅਦਾਕਾਰਾ ਨੀਰੂ ਬਾਜਵਾ, ਜਾਣੋ ਕਿਉਂ…
-
ਸਤਿੰਦਰ ਸੱਤੀ ਦਾ ਦਿਲਕਸ਼ ਅੰਦਾਜ਼, ਤਸਵੀਰਾਂ ਵੇਖ ਫੈਨਜ਼ ਵੀ ਆਖਣਗੇ- ਵਾਹ ਜੀ ਵਾਹ
-
ਅਦਾਕਾਰਾ ਰੁਮਾਨ ਅਹਿਮਦ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ