ਪਾਲੀਵੁੱਡ
ਅਦਾਕਾਰਾ ਨੀਰੂ ਬਾਜਵਾ ਦੀਆਂ ਦਿਲਕਸ਼ ਅਦਾਵਾਂ, ਵੇਖ ਲੋਕਾਂ ਦੇ ਚਿਹਰੇ ‘ਤੇ ਆਇਆ ਨੂਰ
Published
2 years agoon

ਅਦਾਕਾਰਾ ਨੀਰੂ ਬਾਜਵਾ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨੂੰ ਲੈ ਕੇ ਚਰਚਾ ‘ਚ ਬਣੀ ਰਹਿੰਦੀ ਹੈ। ਨੀਰੂ ਬਾਜਵਾ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬਹੁਤ ਹੀ ਪਿਆਰਾ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਉਹ ਲਾਲ ਰੰਗ ਦੀ ਆਉਟਫਿੱਟ ‘ਚ ਨਜ਼ਰ ਆ ਰਹੀ ਹੈ।
ਇਸ ਵੀਡੀਓ ‘ਚ ਉਹ ‘ਨਿਹਾਰ ਲੈਣ ਦੇ’ ਗੀਤ ‘ਤੇ ਆਪਣੀਆਂ ਖ਼ੂਬਸੂਰਤ ਤੇ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ, ‘ਧੰਨਵਾਦ ਤੁਹਾਡਾ ਸਾਰਿਆਂ ਦਾ!!!!! ਇੰਨਾ ਪਿਆਰ ਦੇਣ ਲਈ… Am speechless।’ ਇਸ ਪੋਸਟ ‘ਤੇ ਵੀ ਯੂਜ਼ਰਸ ਕੁਮੈਂਟ ਕਰਕੇ ਅਦਾਕਾਰ ਦੀ ਖ਼ੂਬ ਤਾਰੀਫ਼ ਕਰ ਰਹੇ ਹਨ।
ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਲੰਬੇ ਸਮੇਂ ਤੋਂ ਪੰਜਾਬੀ ਫ਼ਿਲਮੀ ਜਗਤ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਕੁਝ ਸਮੇਂ ਬਾਲੀਵੁੱਡ ਅਤੇ ਟੀਵੀ ਸੀਰੀਅਲਾਂ ‘ਚ ਵੀ ਕੰਮ ਕੀਤਾ। ਪਰ ਉਨ੍ਹਾਂ ਨੇ ਜ਼ਿਆਦਾ ਕੰਮ ਪੰਜਾਬੀ ਮਨੋਰੰਜਨ ਜਗਤ ‘ਚ ਹੀ ਕੀਤਾ ਹੈ।
ਦੱਸਣਯੋਗ ਹੈ ਕਿ ਨੀਰੂ ਬਾਜਵਾ ਬਹੁਤ ਜਲਦ ਹਾਲੀਵੁੱਡ ਤੇ ਬਾਲੀਵੁੱਡ ਫ਼ਿਲਮ ‘ਚ ਵੀ ਨਜ਼ਰ ਆਵੇਗੀ। ਨੀਰੂ ਦੀ ਪੰਜਾਬੀ ਫ਼ਿਲਮ ‘ਕੋਲੀ ਜੋਟਾ’ 3 ਫਰਵਰੀ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੀਰੂ ਬਾਜਵਾ ਤੋਂ ਇਲਾਵਾ ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਵੀ ਨਜ਼ਰ ਆਉਣਗੇ।
You may like
-
ਕੇਜਰੀਵਾਲ ਦੀ ਧੀ ਦੇ ਵਿਆਹ ‘ਚ ਆਪਣੀ ਪਤਨੀ ਨਾਲ ਇਸ ਅੰਦਾਜ਼ ‘ਚ ਨਜ਼ਰ ਆਏ CM ਮਾਨ, ਤਸਵੀਰਾਂ ਵਾਇਰਲ
-
ਰੇਹੜੀ ਵਾਲਿਆਂ ਨੂੰ ਹਟਾਉਣ ਗਏ ਸਬ-ਇੰਸਪੈਕਟਰ ਨਾਲ ਵਾਪਰੀ ਘਟਨਾ, ਘਟਨਾ ਦੀ ਵੀਡੀਓ ਹੋ ਰਹੀ ਵਾਇਰਲ
-
ਪੰਜਾਬੀ ਅਦਾਕਾਰਾ ਗੁਰਲੀਨ ਚੋਪੜਾ ਨੇ ਸਜਾਈ ਦਸਤਾਰ, ਵੇਖੋ ਖ਼ੂਬਸੂਰਤ ਤਸਵੀਰਾਂ
-
ਦਿਲਜੀਤ ਦੋਸਾਂਝ ਨੂੰ ਦੇਖਣ ਲਈ ਪਾਗਲ ਹੋਏ ਪ੍ਰਸ਼ੰਸਕ, ਪੁਲਿਸ ਨੇ ਚਲਾਏ ਡੰਡੇ ! ਇਹ ਵੀਡੀਓ ਕਾਫੀ ਹੋ ਰਿਹਾ ਹੈ ਵਾਇਰਲ
-
ਵਿਵਾਦਾਂ ‘ਚ ਘਿਰਿਆ ਪੰਜਾਬ ਦਾ ਮਸ਼ਹੂਰ ਹੋਟਲ! ਵੀਡੀਓ ਤੇਜ਼ੀ ਨਾਲ ਹੋ ਰਿਹਾ ਵਾਇਰਲ
-
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਪੋਸਟ ਨੇ ਮਚਾਈ ਹਲਚਲ, ਵਧੀ ਪੁਲਿਸ ਦੀ ਚਿੰਤਾ