ਖੇਡਾਂ

ਖਿਡਾਰੀਆਂ ਦੇ ਖਾਣੇ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ – ਡਿਪਟੀ ਕਮਿਸ਼ਨਰ

Published

on

ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੇ ਖਾਣੇ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖੇਡਾਂ ਨੂੰ ਨਿਰਵਿਘਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਭਾਗ ਲੈਣ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਖੇਡ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਲਈ ਸ਼ਹਿਰ ਵਿੱਚ ਆਉਣ ਵਾਲੇ ਖਿਡਾਰੀਆਂ ਦੇ ਆਰਾਮਦਾਇਕ ਠਹਿਰਾਅ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਤੋਂ ਇਲਾਵਾ ਖਿਡਾਰੀਆਂ ਦੀ ਸੁਰੱਖਿਆ ਮੁੱਖ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖੇਡਾਂ ਵਾਲੀ ਥਾਂਵਾਂ ‘ਤੇ ਸਿਹਤ ਵਿਭਾਗ ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਸ੍ਰੀਮਤੀ ਮਲਿਕ ਵੱਲੋਂ ਅਧਿਕਾਰੀਆਂ ਨੂੰ ਲੁਧਿਆਣਾ ਵਿਖੇ ਮੈਗਾ ਖੇਡ ਸਮਾਗਮ ਦੇ ਸਫਲ ਆਯੋਜਨ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।

Facebook Comments

Trending

Copyright © 2020 Ludhiana Live Media - All Rights Reserved.