ਖੇਤੀਬਾੜੀ
ਝੋਨੇ ਦੀ ਪਰਾਲੀ ਦੀ ‘ਜੀਰੋ ਬਰਨਿੰਗ’ ਲਈ ਪ੍ਰਸ਼ਾਸਨ ਪੁਰੀ ਤਰ੍ਹਾਂ ਤਿਆਰ – ਡਿਪਟੀ ਕਮਿਸ਼ਨਰ
Published
2 years agoon

ਪਿਛਲੇ ਸਾਲ ਜ਼ਿਲ੍ਹਾ ਲੁਧਿਆਣਾ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 53.8 ਪ੍ਰਤੀਸ਼ਤ ਦੀ ਕਮੀ ਦਰਜ਼ ਕੀਤੀ ਗਈ ਸੀ ਜੋ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨਾਲੋਂ ਵੱਧ ਸੀ। ਇਸ ਸਾਲ ਵੀ ਝੋਨੇ ਦੀ ਪਰਾਲੀ ਸੰਭਾਲਣ ਵਿੱਚ ਜ਼ਿਲ੍ਹਾ ਲੁਧਿਆਣਾ ਮੋਹਰੀ ਭੂਮਿਕਾ ਨਿਭਾਵੇਗਾ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਵਲੋਂ ਪਰਾਲੀ ਸੰਭਾਲ ਅਭਿਆਨ ਨਾਲ ਸਬੰਧਤ ਸਮੂਹ ਵਿਭਾਗਾਂ ਦੀ ਮੀਟਿੰਗ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਕੀਤੀ ਗਈ ਜਿਸ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰਤਾ, ਪ੍ਰਦੂਸ਼ਣ ਕੰਟਰੋਲ ਬੋਰਡ, ਪਸ਼ੂ ਪਾਲਣ, ਪੰਜਾਬ ਰਿਮੋਟ ਸੈਸਿੰਗ ਸੈਂਟਰ ਆਦਿ ਵਿਭਾਗਾਂ ਵਲੋਂ ਸ਼ਮੂਲੀਅਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਅੰਦਰ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਗਈਆਂ ਕਰੀਬ 7000 ਖੇਤੀ ਮਸ਼ੀਨਾਂ ਕਾਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਵੱਡੇ ਪੱਧਰ ‘ਤੇ ਚਲਾਏ ਜਾਗਰੂਕਤਾ ਅਭਿਆਨ ਸਦਕਾ ਹੀ ਪਰਾਲੀ ਸੰਭਾਲ ਦਾ ਕੰਮ ਸੰਭਵ ਹੋ ਸਕਿਆ ਸੀ।
ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ, ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਦੱਸਿਆ ਗਿਆ ਕਿ ਇਸ ਸਾਲ ਵੀ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਵਾਲੀਆਂ ਤਕਰੀਬਨ 1800 ਹੋਰ ਖੇਤੀਬਾੜੀ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਲਾਭਪਤਾਰੀਆਂ ਦੀ ਚੋਣ ਕਰ ਲਈ ਗਈ ਹੈ ਅਤੇ ਅਗਲੇ 1-2 ਦਿਨ੍ਹਾਂ ਵਿੱਚ ਉਨ੍ਹਾਂ ਨੂੰਂ ਆਨਲਾਈਨ ਮੰਜ਼ੂਰੀਆਂ ਜਾਰੀ ਕਰ ਦਿੱਤੀਆਂ ਜਾਣਗੀਆਂ। ਲਾਭਪਾਤਰੀਆਂ ਦੀ ਚੋਣ ਕਰਨ ਸਮੇਂ ਇਹ ਧਿਆਨ ਵਿੱਚ ਰੱਖਿਆ ਗਿਆ ਹੈ ਕਿ ਜਿੰਨ੍ਹਾਂ ਪਿੰਡਾਂ ਵਿੱਚ ਪਹਿਲਾਂ ਘੱਟ ਮਸ਼ੀਨਰੀ ਉਪਲਭਧ ਹੈ ਜਾਂ ਜਿੰਨ੍ਹਾਂ ਪਿੰਡਾਂ ਵਿੱਚ ਬਰਨਿੰਗ ਦੇ ਵੱਧ ਕੇਸ ਆਏ ਹਨ, ਨੂੰਂ ਪਹਿਲ ਦਿੱਤੀ ਗਈ ਹੈ।
You may like
-
ਪੰਜਾਬ ‘ਚ ਇਸ ਜ਼ਿਲ੍ਹੇ ਦੇ ਡੀਸੀ ਨੂੰ ਕੀਤਾ ਗਿਆ ਮੁਅੱਤਲ, ਜਾਣੋ ਵੱਡਾ ਕਾਰਨ
-
ਉਪ-ਰਾਸ਼ਟਰਪਤੀ ਦੀ ਲੁਧਿਆਣਾ ਫੇਰੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਲਰਟ, ਡੀਸੀ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
-
ਡੀ.ਸੀ. ਨਾਲ ਵਿਵਾਦ ਤੋਂ ਬਾਅਦ ਸੁਖਜਿੰਦਰ ਰੰਧਾਵਾ ‘ਤੇ ਲੱਗੇ ਵੱਡੇ ਇਲਜ਼ਾਮ
-
ਪੰਜਾਬ ਚੋਣ ਕਮਿਸ਼ਨ ਨੇ ਡੀਸੀ ਦਾ ਕੀਤਾ ਤਬਾਦਲਾ, ਲਾਏ ਗੰਭੀਰ ਦੋਸ਼
-
ਡੀਸੀ ਨੇ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਨਿਰੀਖਣ, ਦਿੱਤੇ ਸਖ਼ਤ ਨਿਰਦੇਸ਼
-
ਲੁਧਿਆਣਾ ਚ ਡੀ.ਸੀ ਅਤੇ ਨਿਗਮ ਕਮਿਸ਼ਨਰ ਦਾ ਤਬਾਦਲਾ, ਹੁਣ ਇਹ ਅਧਿਕਾਰੀ ਸੰਭਾਲਣਗੇ ਕਮਾਨ