ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ ਦੇ ਮੈਗਾ ਸਮਾਪਨ ਸਮਾਰੋਹ ਲਈ ਪ੍ਰਸ਼ਾਸ਼ਨ ਪੱਬਾਂ ਭਾਰ

Published

on

ਲੁਧਿਆਣਾ : ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਭਲਕੇ ਵੀਰਵਾਰ ਨੂੰ ਖੇਡਾਂ ਵਤਨ ਪੰਜਾਬ ਦੀਆਂ ਦੇ ਮੈਗਾ ਸਮਾਪਨ ਸਮਾਰੋਹ ਲਈ ਪ੍ਰਸ਼ਾਸ਼ਨ ਪੱਬਾਂ ਭਾਰ ਹੈ। ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਡਾਰੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕਰਨਗੇ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਨਾਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕਿਹਾ।

ਮਲਿਕ ਨੇ ਕਿਹਾ ਕਿ ਇਸ ਮੈਗਾ ਈਵੈਂਟ ਦੇ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ ਤਾਂ ਜੋ ਇਹ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ ਐਵਾਰਡ ਸਮਾਰੋਹ ਤੋਂ ਇਲਾਵਾ ਕਬੱਡੀ ਮੈਚ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਮੈਗਾ ਈਵੈਂਟ ਦਾ ਹਿੱਸਾ ਹੋਵੇਗਾ। ਇਸ ਮੈਗਾ ਈਵੈਂਟ ਨੂੰ ਸਫ਼ਲ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਰਾਹੁਲ ਚਾਬਾ, ਅਮਰਜੀਤ ਬੈਂਸ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Facebook Comments

Trending

Copyright © 2020 Ludhiana Live Media - All Rights Reserved.