Connect with us

ਪੰਜਾਬੀ

ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ

Published

on

Administration pubs load to celebrate Republic Day with patriotic spirit

ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ।

ਬੱਚਤ ਭਵਨ ਵਿਖੇ ਗਣਤੰਤਰ ਦਿਵਸ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਨੇ ਦੱਸਿਆ ਕਿ ਗਣਤੰਤਰ ਦਿਵਸ ਨੂੰ ਮਨਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਪੰਜਾਬ ਪੁਲਿਸ ਅਤੇ ਐਨੀ.ਸੀ.ਸੀ. ਦੀਆਂ ਵੱਖ-ਵੱਖ ਟੁਕੜੀਆਂ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ।

ਸ੍ਰੀ ਪੰਚਾਲ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਸਹੂਲਤਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਹਰੇਕ ਅਧਿਕਾਰੀ ਨੂੰ ਸਮਾਗਮ ਦੌਰਾਨ ਸੁਚਾਰੂ ਢੰਗ ਨਾਲ ਕੰਮਕਾਜ ਚਲਾਉਣ ਲਈ ਕਿਹਾ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਕਿਹਾ।

Facebook Comments

Trending