ਪੰਜਾਬ ਨਿਊਜ਼

ਐਡਵੋਕੇਟ ਹਰਪ੍ਰੀਤ ਸੰਧੂ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Published

on

ਲੁਧਿਆਣਾ /ਚੰਡੀਗੜ੍ਹ : ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਅੱਜ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਗੁਰਕੀਰਤ ਸਿੰਘ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ।

ਐਡਵੋਕੇਟ ਸੰਧੂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈਕ ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਐਡਵੋਕੇਟ ਸੰਧੂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਉੱਘੇ ਵਕੀਲ ਹਰਪ੍ਰੀਤ ਸਿੰਘ ਸੰਧੂ, ਜੋ ਇੱਕ ਲੇਖਕ ਅਤੇ ਨੇਚਰ ਆਰਟਿਸਟ ਵੀ ਹਨ, ਨੇ ਕਿਹਾ ਕਿ ਇਸ ਆਈ.ਟੀ. ਯੁੱਗ ਵਿੱਚ ਤਕਨਾਲੋਜੀ ਸੇਵਾਵਾਂ ਨੂੰ ਦੇਖਦਿਆਂ ਅੱਜ ਸਮੇਂ ਦੀ ਲੋੜ ਹੈ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਦੇ ਮਾਰਗਦਰਸ਼ਨ ਹੇਠ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਉਣ ਵਾਲੇ ਦਿਨਾਂ ਵਿੱਚ ਅਸੀਂ ਪੰਜਾਬ ਦੀ ਧਰਤੀ ‘ਤੇ ਆਈ ਟੀ ਉਦਯੋਗ ਨੂੰ ਪ੍ਰਫੁਲਤ ਕਰਨ ਲਈ ਹੋਰ ਉਪਰਾਲੇ ਕਰੀਏ।

 

Facebook Comments

Trending

Copyright © 2020 Ludhiana Live Media - All Rights Reserved.