ਅਪਰਾਧ

ਬੈਂਸ ਦੇ ਆਤਮ ਸਮਰਪਣ ਤੋਂ ਬਾਅਦ ਪੀੜਤ ਔਰਤ ਨੇ ਸਮਾਪਤ ਕੀਤਾ ਧਰਨਾ

Published

on

ਲੁਧਿਆਣਾ : ਜਬਰ ਜਨਾਹ ਦੇ ਮਾਮਲੇ ਵਿਚ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਮੁਲਜ਼ਮਾਂ ਵੱਲੋਂ ਆਤਮ ਸਮਰਪਣ ਕਰਨ ਤੋਂ ਬਾਅਦ ਮੰਗਲਵਾਰ ਨੂੰ ਪੀੜਤ ਔਰਤ ਅਤੇ ਵਕੀਲ ਹਰੀਸ਼ ਰਾਏ ਢਾਂਡਾ ਨੇ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਜਾਣਕਾਰੀ ਦਿੰਦਿਆਂ ਐਡਵੋਕੇਟ ਹਰੀਸ਼ ਰਾਏ ਢਾਂਡਾ ਨੇ ਆਖਿਆ ਕਿ ਲੰਬੀ ਲੜਾਈ ਲੜਨ ਤੋਂ ਬਾਅਦ ਪੀੜਤ ਔਰਤ ਨੂੰ ਇਨਸਾਫ਼ ਮਿਲਿਆ ਹੈ ।

ਉਨ੍ਹਾਂ ਦੱਸਿਆ ਕਿ 2 ਫਰਵਰੀ 2021 ਤੋਂ ਲੈ ਕੇ ਹੁਣ ਤੱਕ ਇਨਸਾਫ਼ ਲੈਣ ਲਈ ਪੀੜਤ ਔਰਤ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ਤੇ ਬੈਠਣਾ ਪਿਆ । ਬੈਂਸ ਵੱਲੋਂ ਮਾਮਲੇ ਨੂੰ ਕਾਗਜ਼ੀ ਕਰਾਰ ਦਿੱਤੇ ਜਾਣ ਦੀ ਗੱਲ ਤੇ ਔਰਤ ਆਖਿਆ ਕਿ ਜੇਕਰ ਮਾਮਲਾ ਕਾਗਜ਼ੀ ਸੀ ਤਾਂ ਪੁਲਿਸ ਨੇ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਭਗੌੜਾ ਕਰਾਰ ਕਿਉ ਦਿੱਤਾ। ਵਕੀਲ ਹਰੀਸ਼ ਰਾਏ ਟਾਂਡਾ ਨੇ ਆਖਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਇਸ ਮਾਮਲੇ ਵਿਚ ਸਿਮਰਜੀਤ ਸਿੰਘ ਬੈਂਸ ਨੂੰ ਉਮਰ ਕੈਦ ਦੀ ਸਜ਼ਾ ਕਰਵਾਈ ਜਾਵੇਗੀ ।

ਜਾਣਕਾਰੀ ਦਿੰਦਿਆਂ ਐਡਵੋਕੇਟ ਹਰੀਸ਼ ਰਾਏ ਢਾਂਡਾ ਅਤੇ ਡੀਐਸਪੀ ਵਰਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਉਹ ਅਦਾਲਤ ਵਿੱਚ ਅਰਜ਼ੀ ਦੇ ਕੇ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਕਰਨ ਦੀ ਮੰਗ ਕਰਨਗੇ। ਨਾਲ ਹੀ ਕੇਸ ਦਾ ਫੈਸਲਾ ਜਲਦੀ ਤੋਂ ਜਲਦੀ ਸੁਣਾਇਆ ਜਾਵੇ। ਹਰੀਸ਼ ਰਾਏ ਢਾਂਡਾ ਨੇ ਇਹ ਵੀ ਕਿਹਾ ਕਿ ਇਹ ਕੇਸ ਪੂਰੇ ਦੇਸ਼ ਲਈ ਇੱਕ ਮਿਸਾਲ ਕਾਇਮ ਕਰੇਗਾ।

ਬੈਂਸ ਖ਼ਿਲਾਫ਼ ਕੇਸ ਦਰਜ ਨਾ ਹੋਣ ’ਤੇ ਮਹਿਲਾ ਨੇ ਅੱਠ ਮਹੀਨਿਆਂ ਤੋਂ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਅਦਾਲਤ ਦੇ ਨਿਰਦੇਸ਼ਾਂ ‘ਤੇ 7 ਜੁਲਾਈ 2021 ਨੂੰ ਤਤਕਾਲੀ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਸ ਦੇ ਭਰਾ ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਪੰਮਾ, ਪ੍ਰਾਪਰਟੀ ਡੀਲਰ ਸੁਖਚੈਨ ਸਿੰਘ, ਪ੍ਰਦੀਪ ਕੁਮਾਰ, ਜਸਵੀਰ ਕੌਰ ਅਤੇ ਬਲਜਿੰਦਰ ਕੌਰ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।

Facebook Comments

Trending

Copyright © 2020 Ludhiana Live Media - All Rights Reserved.