Connect with us

ਪੰਜਾਬ ਨਿਊਜ਼

ਮੁੱਖ ਮੰਤਰੀ ਬਣਨ ਉਪਰੰਤ 17 ਨੂੰ ਗੁਰਦਾਸਪੁਰ ਜ਼ਿਲੇ ’ਚ ਪਹੁੰਚਣਗੇ ‘ਚਰਨਜੀਤ ਚੰਨੀ

Published

on

After becoming the Chief Minister, Charanjit Channi will reach Gurdaspur district on the 17th

ਗੁਰਦਾਸਪੁਰ : ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ 17 ਅਕਤੂਬਰ ਨੂੰ ਗੁਰਦਾਸਪੁਰ ਅੰਦਰ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਅਰੁਣਾ ਚੌਧਰੀ ਦੀ ਅਗਵਾਈ ਹੇਠ ਹਲਕਾ ਦੀਨਾਨਗਰ ਦੇ ਕਾਂਗਰਸੀ ਆਗੂਆਂ ਵੱਲੋਂ ਪੂਰੇ ਉਤਸ਼ਾਹ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਜ਼ਿਲ੍ਹੇ ਦੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਨੇ ਵੀ ਨਵੇਂ ਮੁੱਖ ਮੰਤਰੀ ਦੀ ਜ਼ਿਲ੍ਹੇ ਅੰਦਰ ਪਹਿਲੀ ਫੇਰੀ ਨੂੰ ਪ੍ਰਭਾਵਸ਼ਾਲੀ ਅਤੇ ਯਾਦਗਾਰੀ ਬਣਾਉਣ ਲਈ ਕਮਰ ਕੱਸ ਲਈ ਹੈ।

ਕੈਬਨਿਟ ਮੰਤਰੀ ਅਰੁਣਾ ਚੌਧਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਅਸ਼ੋਕ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੁਝੇਵੇਂ ਬਹੁਤ ਜ਼ਿਆਦਾ ਹਨ। ਇਸ ਦੇ ਬਾਵਜੂਦ ਉਨ੍ਹਾਂ ਹਲਕਾ ਦੀਨਾਨਗਰ ’ਚ ਆ ਕੇ ਕੁਝ ਪ੍ਰਾਜੈਕਟਾਂ ਦੇ ਨੀਂਹ ਪੱਧਰ ਰੱਖਣ ਅਤੇ ‘ਮੇਰਾ ਘਰ ਮੇਰੇ ਨਾਂ’ ਮੁਹਿੰਮ ਦੀ ਸ਼ੁਰੂਆਤ ਲਈ ਸੂਬਾ ਪੱਧਰੀ ਸਮਾਮਗ ਕਰਨ ਲਈ ਸਹਿਮਤੀ ਦਿੱਤੀ ਹੈ।

ਚੌਧਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੀਨਾਨਗਰ ਵਿਚ ਉਸਾਰੇ ਜਾਣ ਵਾਲੇ ਤਹਿਸੀਲ ਕੰਪਲੈਕਸ ਦੀ ਇਮਾਰਤ ਅਤੇ ਇਕ ਪਾਰਕ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਕਿਹਾ ਕਿ ਇਸ ਉਪਰੰਤ ਮੁੱਖ ਮੰਤਰੀ ਸਰਕਾਰ ਵੱਲੋਂ ਸ਼ੁਰੂ ਕੀਤੀ ਨਵੀਂ ਮੁਹਿੰਮ ‘ਮੇਰਾ ਘਰ ਮੇਰੇ ਨਾਂ’ ਦੇ ਰਸਮੀ ਆਗਾਜ਼ ਲਈ ਸੂਬਾ ਪੱਧਰੀ ਸਮਾਗਮ ’ਚ ਸ਼ਿਰਕਤ ਕਰਨਗੇ ਅਤੇ ਆਪਣੇ ਹੱਥੀਂ ਇਸ ਮੁਹਿੰਮ ਦੇ ਲਾਭਪਾਤਰੀਆਂ ਨੂੰ ਸੰਪਤੀ ਕਾਰਡ ਵੰਡਣਗੇ।

ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਅਤੇ ਐੱਸ. ਐੱਸ. ਪੀ. ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਸਿਵਲ ਅਤੇ ਪੁਲਸ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤਹਿਤ ਡੀ. ਸੀ. ਵੱਲੋਂ ਸਾਰੇ ਅਧਿਕਾਰੀਆਂ ਦੀਆਂ ਟੀਮਾਂ ਦਾ ਗਠਿਤ ਕਰ ਕੇ ਡਿਊਟੀਆਂ ਸੌਂਪ ਦਿੱਤੀਆਂ ਗਈਆਂ ਹਨ।

Facebook Comments

Trending