ਪੰਜਾਬ ਨਿਊਜ਼

ਚੰਨੀ ਤੋਂ ਬਾਅਦ CM ਭਗਵੰਤ ਮਾਨ ਨੇ ਲੁਧਿਆਣਾ ‘ਚ ਰੱਖੀ ਪੰਜਾਬ ਕੈਬਨਿਟ ਦੀ ਮੀਟਿੰਗ

Published

on

ਲੁਧਿਆਣਾ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਲੁਧਿਆਣਾ ‘ਚ ਹੋਣ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਬੀਤੀ ਰਾਤ ਤੋਂ ਹੀ ਸਰਕਟ ਹਾਊਸ ਦੇ ਨੇੜੇ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਸਰਕਟ ਹਾਊਸ ‘ਚ ਆਉਣ-ਜਾਣ ਵਾਲਿਆਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਸ਼ਾਮ ਵਿਧਾਇਕਾਂ ਨੂੰ ਲੁਧਿਆਣਾ ‘ਚ ਹੋਣ ਜਾ ਰਹੀ ਕੈਬਨਿਟ ਮੀਟਿੰਗ ਬਾਰੇ ਦੱਸਿਆ ਗਿਆ ਹੈ।

ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਲੁਧਿਆਣਾ ‘ਚ ਕੈਬਨਿਟ ਮੀਟਿੰਗ ਕਰਨ ਜਾ ਰਹੇ ਹਨ। ਇਹ ਵੀ ਚਰਚਾ ਹੈ ਕਿ ਮੁੱਖ ਮੰਤਰੀ ਕਾਰੋਬਾਰੀਆਂ ਦੇ ਹਿੱਤ ‘ਚ ਕੋਈ ਵੱਡਾ ਫ਼ੈਸਲਾ ਲੈ ਸਕਦੇ ਹਨ। ਸ਼ਾਇਦ ਇਸ ਲਈ ਹੀ ਲੁਧਿਆਣਾ ਵਰਗੇ ਵੱਡੇ ਸ਼ਹਿਰ ਨੂੰ ਚੁਣਿਆ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.