ਅਪਰਾਧ

ਡਕੈਤੀ ਦੇ ਕੇਸ ’ਚ ਜ਼ਮਾਨਤ ’ਤੇ ਬਾਹਰ ਆ ਕੇ ਕਰਨ ਲੱਗਾ ਨਸ਼ਾ ਤਸਕਰੀ, ਗ੍ਰਿਫ਼ਤਾਰ

Published

on

ਲੁਧਿਆਣਾ : ਡਕੈਤੀ ਦੇ ਕੇਸ ’ਚ ਜ਼ਮਾਨਤ ’ਤੇ ਬਾਹਰ ਆ ਕੇ ਨੌਜਵਾਨ ਨੇ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕਰ ਦਿੱਤਾ ਪਰ ਉਹ ਜ਼ਿਆਦਾ ਦੇਰ ਤੱਕ ਪੁਲਸ ਤੋਂ ਬਚ ਨਹੀਂ ਸਕਿਆ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਮੁਲ਼ਜਮ ਅਮਰਿੰਦਰ ਸਿੰਘ ਉਰਫ਼ ਨੋਨੀ ਹੈ, ਜੋ ਮੁੰਡੀਆਂ ਕਲਾਂ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ ’ਚੋਂ 40 ਗ੍ਰਾਮ ਹੈਰੋਇਨ ਮਿਲੀ ਹੈ। ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਸ ਦੌਰਾਨ ਉਕਤ ਮੁਲਜ਼ਮ ਐਕਟਿਵਾ ਰਾਹੀਂ ਗੁਜ਼ਰ ਰਿਹਾ ਸੀ। ਪੁਲਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੁਲਜ਼ਮ ਨੇ ਐਕਟਿਵਾ ਭਜਾਉਣੀ ਚਾਹੀ। ਫਿਰ ਪੁਲਸ ਨੇ ਉਸ ਨੂੰ ਫੜ੍ਹ ਲਿਆ। ਮੁਲਜ਼ਮ ਸਸਤੇ ਰੇਟਾਂ ’ਚ ਨਸ਼ਾ ਲਿਆ ਕੇ ਅੱਗੇ ਸਪਲਾਈ ਕਰਨ ਲੱਗ ਗਿਆ ਸੀ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਉਸ ਤੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਨਸ਼ਾ ਕਿੱਥੋਂ ਲੈ ਕੇ ਆਉਂਦੇ ਹਨ ਅਤੇ ਅੱਗੇ ਕਿਨ੍ਹਾਂ ਨੂੰ ਸਪਲਾਈ ਕਰਦਾ ਹੈ।

Facebook Comments

Trending

Copyright © 2020 Ludhiana Live Media - All Rights Reserved.