Connect with us

ਕਰੋਨਾਵਾਇਰਸ

ਕੋਰੋਨਾ ਤੋਂ ਬਾਅਦ ਹੁਣ ਤੇਜ਼ੀ ਨਾਲ ਪੈਰ ਪਸਾਰ ਰਿਹਾ ਡੇਂਗੂ

Published

on

After corona, dengue is now spreading rapidly

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਮਾਰੀ ਦਰਮਿਆਨ ਡੇਂਗੂ ਵੀ ਤੇਜ਼ੀ ਨਾਲ ਆਪਣੇ ਪੈਰ ਜ਼ਿਲ੍ਹੇ ’ਚ ਪਸਾਰ ਰਿਹਾ ਹੈ। ਜ਼ਿਲ੍ਹੇ ’ਚ ਬੀਤੇ ਦਿਨ 47 ਡੇਂਗੂ ਦੇ ਮਰੀਜ਼ ਸਾਹਮਣੇ ਆਉਣ ਦੇ ਬਾਅਦ ਮਰੀਜ਼ਾਂ ਦੀ ਗਿਣਤੀ 149 ਹੋ ਗਈ ਹੈ।

ਦੱਸ ਦੇਈਏ ਕਿ ਪਾਸ਼ ਏਰੀਆ ’ਚ ਰਹਿਣ ਵਾਲੇ ਜ਼ਿਆਦਾਤਰ ਲੋਕ ਖੁਦ ਡੇਂਗੂ ਫੈਲਾਅ ਰਹੇ ਹਨ ਅਤੇ ਡੇਂਗੂ ਦਾ ਲਾਰਵਾ ਨਸ਼ਟ ਕਰਨ ਆਉਣ ਵਾਲੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਆਪਣੇ ਘਰਾਂ ’ਚ ਦਾਖਲ ਨਹੀਂ ਹੋਣ ਦੇ ਰਹੇ। ਉਕਤ ਲੋਕ ਉਨ੍ਹਾਂ ਨਾਲ ਮਾੜਾ ਰਵੱਈਆ ਕਰ ਰਹੇ ਹਨ। ਸਿਹਤ ਵਿਭਾਗ ਵਲੋਂ ਅਜਿਹੇ ਲੋਕਾਂ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਉੱਥੇ ਹੀ ਜਾਣਕਾਰੀ ਅਨੁਸਾਰ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਦੇ ਬਾਅਦ ਸਿਹਤ ਵਿਭਾਗ ਹਰਕਤ ’ਚ ਆ ਗਿਆ ਹੈ। ਡੇਂਗੂ ਦੇ ਜ਼ਿਆਦਾਤਰ ਇਨਫ਼ੈਕਟਿਡ ਤਰਨ ਤਾਰਨ ਰੋਡ, ਸੁਲਤਾਨਵਿੰਡ ਰੋਡ, ਅਜੀਤ ਨਗਰ, ਸ਼ਹੀਦ ਊਧਮ ਸਿੰਘ ਨਗਰ ਰਣਜੀਤ ਐਵੀਨਿਊ ਬੀ-ਬਲਾਕ ਗ੍ਰੀਨ ਐਵੇਨਿਊ ਏਅਰਪੋਰਟ ਰੋਡ ’ਚ ਮਿਲੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਡੇਂਗੂ ਪ੍ਰਭਾਵਿਤ ਉਪਰੋਕਤ ਇਲਾਕਿਆਂ ’ਚ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਲਾਰਵਾ ਨੂੰ ਨਸ਼ਟ ਕੀਤਾ ਜਾ ਰਿਹਾ ਹੈ।

 

Facebook Comments

Trending