ਪੰਜਾਬੀ

ਪੀ.ਪੀ.ਸੀ.ਬੀ ਤੋਂ ਬਾਅਦ ਹੁਣ ਨਗਰ ਨਿਗਮ ਵੀ ਪਲਾਸਟਿਕ ਕੈਰੀ ਬੈਗਾਂ ਨੂੰ ਲੈ ਕੇ ਵਧਾਏਗਾ ਸਖ਼ਤੀ

Published

on

ਲੁਧਿਆਣਾ : ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਬਾਅਦ ਹੁਣ ਨਗਰ ਨਿਗਮ ਵੀ ਮਹਾਂਨਗਰ ਵਿਚ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਨੂੰ ਲੈ ਕੇ ਸਖ਼ਤੀ ਵਧਾ ਰਹੀ ਹੈ । ਜ਼ਿਕਰਯੋਗ ਹੈ ਕਿ ਪਲਾਸਟਿਕ ਕੈਰੀ ਬੈਗ ‘ਤੇ ਪਾਬੰਦੀ ਨੂੰ ਲਾਗੂ ਕਰਨ ਦੀ ਬਜਾਏ ਪਿਛਲੇ ਲੰਮੇ ਸਮੇਂ ਤੋਂ ਨਗਰ ਨਿਗਮ ਅਤੇ ਪੀ.ਪੀ.ਸੀ.ਬੀ. ਵੱਲੋਂ ਕੋਰਟ ਵਿਚ ਇਕ-ਦੂਜੇ ਦੇ ਪਾਲੇ ਵਿਚ ਗੇਂਦ ਸੁੱਟਣ ਤੋਂ ਇਲਾਵਾ ਕੁੱਝ ਨਹੀਂ ਕਰ ਰਹੇ।

ਜਿਸ ਦਾ ਮੁੱਖ ਕਾਰਨ ਕਾਂਗਰਸ ਸਰਕਾਰ ਦੌਰਾਨ ਸਿਆਸੀ ਦਬਾਅ ਮੰਨਿਆ ਜਾ ਰਿਹਾ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੀ.ਪੀ.ਸੀ.ਬੀ ਸਰਗਰਮ ਹੋ ਗਈ ਹੈ, ਜਿਸ ਰਾਹੀਂ ਪਿਛਲੇ ਦਿਨੀਂ ਇੰਡਸਟਰੀ ਏਰੀਏ ‘ਚ ਚੈਕਿੰਗ ਕਰਕੇ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗ ਜ਼ਬਤ ਕੀਤੇ ਜਾ ਚੁੱਕੇ ਹਨ ।

ਇਸ ਦੇ ਮੱਦੇਨਜ਼ਰ ਨਗਰ ਨਿਗਮ ਪ੍ਰਸ਼ਾਸਨ ਵੀ ਹਰਕਤ ਵਿੱਚ ਨਜ਼ਰ ਆ ਰਿਹਾ ਹੈ, ਜਿਸ ਤਹਿਤ ਸਿਹਤ ਸ਼ਾਖਾ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਮਿਸ਼ਨਰ ਸ਼ੇਨਾ ਅਗਰਵਾਲ ਨੇ ਪਲਾਸਟਿਕ ਕੈਰੀ ਬੈਗ ਵੇਚਣ ਅਤੇ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਮਾਮਲੇ ਵਿੱਚ ਪਲਾਸਟਿਕ ਕੈਰੀ ਬੈਗ ਬਣਾਉਣ ਅਤੇ ਵੇਚਣ ਵਾਲੇ ਵਪਾਰੀਆਂ ਵੱਲੋਂ ਪੀ.ਪੀ.ਸੀ.ਬੀ. ਅਤੇ ਨਗਰ ਨਿਗਮ ਦੀ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਪਲਾਸਟਿਕ ਕੈਰੀ ਬੈਗ ਬਣਾਉਣ ਅਤੇ ਵੇਚਣ ਦੀ ਇਜਾਜ਼ਤ ਦਿੱਤੀ ਜਾਵੇ ਕਿਉਂਕਿ ਇਹ ਪਲਾਸਟਿਕ ਕੈਰੀ ਬੈਗ ਰੀਸਾਈਕਲ ਹੋਣ ਕਾਰਨ ਸੀਵਰੇਜ ਜਾਂ ਕੂੜੇ ਦੀ ਮਾਤਰਾ ਵੱਧਣ ਦਾ ਕਾਰਨ ਨਹੀਂ ਬਣ ਰਹੇ ।

Facebook Comments

Trending

Copyright © 2020 Ludhiana Live Media - All Rights Reserved.