Connect with us

ਪੰਜਾਬੀ

ਸ਼ਰਨ ਪਾਲ ਸਿੰਘ ਮੱਕੜ ਚੇਅਰਮੈਨ ਨਿਯੁਕਤ ਹੋਣ ਤੋ ਬਾਅਦ ਗੁਰਦੁਆਰਾ ਬਾਬਾ ਦੀਪ ਸਿੰਘ ‘ਚ ਹੋਏ ਨਤਮਸਤਕ

Published

on

After Sharan Pal Singh Makkar was appointed as the chairman, the ceremony took place in Gurudwara Baba Deep Singh

ਲੁਧਿਆਣਾ : ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਨੂੰ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੂਚੀ ਹਾਈਕਮਾਂਡ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਨਿਯੁਕਤ ਹੋਣ ਤੋ ਬਾਅਦ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਲੁਧਿਆਣਾ ਵਿੱਚ ਸੰਗਤਾਂ ਅਤੇ ਬਾਬਾ ਦੀਪ ਸਿੰਘ ਜੀ ਦਾ ਸ਼ੁਕਰਾਨਾ ਕਰਨ ਅਤੇ ਆਸ਼ੀਰਵਾਦ ਲੈਣ ਲਈ ਪਹੁੰਚੇ।

ਉਥੇ ਪਹੁੰਚਣ ਤੇ ਗੁਰਦੁਆਰਾ ਸਾਹਿਬ ਦੀ ਸਮੁੱਚੀ ਕਮੇਟੀ ਵੱਲੋਂ ਸਿਰਪਾਉ ਪਾ ਕੇ ਬਾਬਾ ਦੀਪ ਸਿੰਘ ਜੀ ਦਾ ਆਸ਼ੀਰਵਾਦ ਦਿੱਤਾ। ਇਸ ਮੌਕੇ ਤੇ ਹਲਕਾ ਆਤਮ ਨਗਰ ਦੇ ਐਮ ਐਲ ਏ ਐਡਵੋਕੇਟ ਕੁਲਵੰਤ ਸਿੰਘ ਸਿੱਧੂ ਨੇ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਕ ਵਲੰਟੀਅਰਜ਼ ਸ਼ਰਨ ਪਾਲ ਸਿੰਘ ਮੱਕੜ ਨੂੰ ਚੇਅਰਮੈਨ ਬਣਾਇਆ।

 

 

Facebook Comments

Trending