Connect with us

ਪੰਜਾਬ ਨਿਊਜ਼

ਸਰਕਾਰ ਦੇ ਭਰੋਸੇ ਤੋਂ ਬਾਅਦ ਹੜਤਾਲ ਖ਼ਤਮ, ਰਜਿਸਟਰੀਆਂ ਦਾ ਕੰਮ ਸ਼ੁਰੂ

Published

on

After the assurance of the government, the strike ended, the work of registries started

ਲੁਧਿਆਣਾ  : ਪੰਜਾਬ ‘ਚ ਮੁਲਾਜ਼ਮਾਂ ਤੋਂ ਬਾਅਦ ਹੁਣ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਵੀ ਆਪਣੀ ਹੜਤਾਲ ਵਾਪਸ ਲੈ ਲਈ ਹੈ। ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਕੰਮ ‘ਤੇ ਵਾਪਸ ਆ ਗਏ ਹਨ ਅਤੇ ਰਜਿਸਟਰੀਆਂ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਮਾਲ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧਾਮ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ।

ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕਈ ਮਸਲੇ ਸਰਕਾਰ ਕੋਲ ਪੈਂਡਿੰਗ ਪਏ ਹਨ। ਉਨ੍ਹਾਂ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨਾਲ ਦੋ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਦੋਸ਼ ਲਾਇਆ ਕਿ 22 ਜੁਲਾਈ ਨੂੰ ਲੁਧਿਆਣਾ ਵਿੱਚ ਤਹਿਸੀਲਦਾਰ-ਨਾਇਬ ਤਹਿਸੀਲਦਾਰ ਤੇ ਸਟਾਫ਼ ਨੂੰ ਵਿਧਾਇਕਾਂ ਵਲੋਂ ਤੰਗ-ਪ੍ਰੇਸ਼ਾਨ ਕੀਤਾ ਗਿਆ।

Facebook Comments

Trending