ਪੰਜਾਬੀ

ਜਨਤਾ ਮਾਡਲ ਬਾਇਓਗੈਸ ਪਲਾਂਟ ਦੇ ਵਪਾਰੀਕਰਨ ਲਈ ਕੀਤੀ ਸੰਧੀ 

Published

on

ਲੁਧਿਆਣਾ : ਪੀਏਯੂ ਨੇ ਸੋਧੇ ਹੋਏ ਪੀਏਯੂ ਪੱਕੇ ਗੁੰਬਦ ਵਾਲੇ ਜਨਤਾ ਮਾਡਲ ਬਾਇਓਗੈਸ ਪਲਾਂਟ ਦੇ ਵਪਾਰੀਕਰਨ ਲਈ ਸਪੈਕਟਰੋਨ ਇੰਜਨੀਅਰਜ਼ ਪ੍ਰਾਈਵੇਟ ਲਿਮਟਿਡ, ਮੁੰਬਈ ਨਾਲ ਇੱਕ ਸੰਧੀ ‘ਤੇ ਹਸਤਾਖਰ ਕੀਤੇ । ਇਹ ਬਾਇਓਗੈਸ ਤਕਨਾਲੋਜੀ ਨੂੰ ਭਾਰਤੀ ਖੇਤੀ ਖੋਜ ਪ੍ਰੀਸ਼ਦ ਵਲੋਂ ਫੰਡ ਕੀਤੇ “ਖੇਤੀ ਅਤੇ ਖੇਤੀ-ਅਧਾਰਿਤ ਉਦਯੋਗਾਂ ਵਿੱਚ ਊਰਜਾ ‘ਤੇ ਆਲ ਇੰਡੀਆ ਕੋਆਰਡੀਨੇਟਿਡ ਖੋਜ ਪ੍ਰੋਜੈਕਟ  ਦੇ ਤਹਿਤ ਡਿਜ਼ਾਇਨ ਅਤੇ ਵਿਕਸਤ ਕੀਤਾ ਗਿਆ ਹੈ।
 ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਅਤੇ ਸਪੈਕਟਰੋਨ ਇੰਜਨੀਅਰਜ਼ ਪ੍ਰਾਈਵੇਟ ਲਿਮਟਿਡ, ਮੁੰਬਈ ਨੇ ਆਪਣੀ ਸੰਸਥਾ ਦੀ ਤਰਫੋਂ ਸਮਝੌਤੇ ਦੀਆਂ ਸ਼ਰਤਾਂ ‘ਤੇ ਹਸਤਾਖਰ ਕੀਤੇ। ਸਮਝੌਤੇ ਦੇ ਅਨੁਸਾਰ, ਯੂਨੀਵਰਸਿਟੀ ਵਲੋਂ ਭਾਰਤ ਵਿੱਚ 25 ਘਣ ਮੀਟਰ/ਦਿਨ ਤੋਂ 500 ਘਣ ਮੀਟਰ/ਦਿਨ ਤੱਕ ਦੀ ਸਮਰੱਥਾ ਵਾਲੇ  ਫਿਕਸਡ ਡੋਮ ਟਾਈਪ ਜਨਤਾ ਮਾਡਲ ਬਾਇਓਗੈਸ ਪਲਾਂਟ ਬਣਾਉਣ ਲਈ ਕੰਪਨੀ ਨੂੰ ਅਧਿਕਾਰਾਂ ਦਿੱਤੇ ਗਏ।
ਡਾ. ਅਗਰਵਾਲ ਨੇ ਕਿਹਾ ਕਿ ਇਸ ਤਕਨੀਕ ਅਨੁਸਾਰ ਰਹਿੰਦ-ਖੂੰਹਦ ਜਿਵੇਂ ਪਸ਼ੂਆਂ ਦਾ ਗੋਹਾ, ਮੁਰਗੀਆਂ ਦੀਆਂ ਵਿੱਠਾਂ ਆਦਿ ਨੂੰ ਥਰਮਲ ਕਾਰਜਾਂ ਲਈ ਬਾਲਣ ਦੇ ਨਾਲ-ਨਾਲ ਬਿਜਲੀ ਉਤਪਾਦਨ ਲਈ ਵਰਤਿਆ ਜਾ ਸਕਦਾ ਹੈ। ਇਹ ਤਕਨਾਲੋਜੀ ਖਾਸ ਤੌਰ ‘ਤੇ ਪੇਂਡੂ ਖੇਤਰ ਵਿੱਚ ਸਫਾਈ ਅਤੇ ਹਰੀ ਊਰਜਾ ਦੇ ਉਤਪਾਦਨ ਵਿੱਚ ਮਦਦ ਕਰਦੀ ਹੈ।

Facebook Comments

Trending

Copyright © 2020 Ludhiana Live Media - All Rights Reserved.