ਪੰਜਾਬੀ

ਘਰੇਲੂ ਬਾਇਓਗੈਸ ਪਲਾਂਟ ਲਾਉਣ ਬਾਰੇ ਫਰਮਾਂ ਨਾਲ ਸਮਝੌਤੇ ਤੇ ਸਹੀ ਪਾਈ

Published

on

ਲੁਧਿਆਣਾ : ਪੀ.ਏ.ਯੂ. ਨੇ ਅੱਜ ਦੋ ਫਰਮਾਂ ਨਾਲ ਇੱਕ ਸਮਝੌਤਾ ਕੀਤਾ । ਇਹ ਸਮਝੌਤਾ ਪੱਕੇ ਗੁੰਬਦ ਵਾਲੇ ਪੀ.ਏ.ਯੂ. ਜਨਤਾ ਮਾਡਲ ਬਾਇਓਗੈਸ ਪਲਾਂਟ ਦੀ ਤਕਨੀਕ ਦੇ ਪਸਾਰ ਲਈ ਕੀਤਾ ਗਿਆ । ਨੋਇਡਾ, ਉੱਤਰਪ੍ਰਦੇਸ਼ ਸਥਿਤ ਜ਼ੈਕ ਵੈਂਚੁਰ ਪ੍ਰਾਈਵੇਟ ਲਿਮਿਟਡ ਅਤੇ ਮੈਸ. ਪ੍ਰੀਤ ਐਨਰਜੀਜ਼ ਅਮਲੋਹ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨਾਲ ਪੀ.ਏ.ਯੂ. ਬਾਇਓਗੈਸ ਪਲਾਂਟ ਦੀ ਤਕਨੀਕ ਦੇ ਪਸਾਰ ਲਈ ਸਮਝੌਤਾ ਹੋਇਆ ।

ਇਸ ਤਕਨਾਲੋਜੀ ਰਾਹੀਂ ਬਣਿਆ ਬਾਇਓਗੈਸ ਪਲਾਂਟ ਹਰ ਰੋਜ਼ 25 ਮੀਟਰਿਕ ਕਿਊਬ ਤੋਂ ਲੈ ਕੇ 500 ਮੀਟਰਿਕ ਕਿਊਬ ਪ੍ਰਤੀ ਦਿਨ ਤੱਕ ਗੈਸ ਪੈਦਾ ਕਰਨ ਦੀ ਸਮਰਥਾ ਰੱਖਦਾ ਹੈ । ਇਸ ਮੌਕੇ ਅਪਰ ਨਿਰਦੇਸ਼ਕ ਖੋਜ ਡਾ. ਗੁਰਸਾਹਿਬ ਸਿੰਘ ਮਨੇਸ ਨੇ ਨਵਿਆਉਣਯੋਗ ਊਰਜਾ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਰਾਜਨ ਅਗਰਵਾਲ ਅਤੇ ਡਾ. ਸਰਬਜੀਤ ਸਿੰਘ ਸੂਚ ਨੂੰ ਇਸ ਤਕਨੀਕ ਦੇ ਵਿਕਾਸ ਲਈ ਵਧਾਈ ਦਿੱਤੀ ।

ਡਾ. ਰਾਜਨ ਅਗਰਵਾਲ ਨੇ ਇਸ ਤਕਨੀਕ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਧੀ ਰਾਹੀਂ ਗੈਸ ਬਨਾਉਣ ਲਈ ਪਸ਼ੂਆਂ ਦਾ ਗੋਹਾ ਅਤੇ ਪੋਲਟਰੀ ਫਾਰਮ ਦੀ ਰਹਿੰਦ-ਖੂੰਹਦ ਦੀ ਵਰਤੋਂ ਕੀਤੀ ਜਾ ਸਕਦੀ ਹੈ । ਇਸ ਤਰਾਂ ਨਾ ਸਿਰਫ ਬਿਹਤਰ ਮਿਆਰ ਦੀ ਖਾਣਾ ਬਨਾਉਣ ਵਾਲੀ ਗੈਸ ਬਲਕਿ ਊਰਜਾ ਵੀ ਪੈਦਾ ਕੀਤੀ ਜਾ ਸਕਦੀ ਹੈ ।
ਇਸ ਮੌਕੇ ਤਕਨਾਲੋਜੀ ਮਾਰਕੀਟਿੰਗ ਸੈੱਲ ਦੇ ਡਾ. ਊਸ਼ਾ ਨਾਰਾ ਨੇ ਦੱਸਿਆ ਕਿ ਪੀ.ਏ.ਯੂ. ਨੇ ਹੁਣ ਤੱਕ ਵੱਖ-ਵੱਖ ਤਕਨੀਕਾਂ ਦੇ ਪਸਾਰ ਲਈ 288 ਸੰਧੀਆਂ ਕੀਤੀਆਂ ਹਨ ।

Facebook Comments

Trending

Copyright © 2020 Ludhiana Live Media - All Rights Reserved.