ਖੇਡਾਂ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੀਤਾ ਪੀ.ਏ.ਯੂ. ਵਿੱਚ ਸਲਾਨਾ ਖੇਡ ਕੈਂਪ ਦਾ ਆਰੰਭ

Published

on

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਬੀਤੇ ਦਿਨੀਂ ਯੂਨੀਵਰਸਿਟੀ ਨਾਲ ਸੰਬੰਧਿਤ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਲਈ ਰਾਸ਼ਟਰੀ ਖੇਡ ਸੰਗਠਨ ਕੈਂਪ ਸਾਲ 2022-2023 ਦਾ ਆਰੰਭ ਹੋਇਆ| ਇਸ ਕੈਂਪ ਦਾ ਉਦਘਾਟਨ ਸ. ਗੁਰਮੀਤ ਸਿੰਘ ਖੁੱਡੀਆ, ਖੇਤੀਬਾੜੀ ਮੰਤਰੀ, ਪੰਜਾਬ ਦੁਆਰਾ ਕੀਤਾ ਗਿਆ|

ਉਦਘਾਟਨੀ ਸਮਾਰੋਹ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸ. ਗੁਰਮੀਤ ਸਿੰਘ ਖੁੱਡੀਆ, ਖੇਤੀਬਾੜੀ ਮੰਤਰੀ, ਪੰਜਾਬ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਹਨਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏੇ ਕਿਹਾ ਕਿ ਹਰ ਇੱਕ ਬੱਚੇ ਦੇ ਮਾਂ-ਬਾਪ ਸੋਚਦੇ ਹਨ ਕਿ ਉਹਨਾਂ ਦਾ ਬੱਚਾ ਤੰਦਰੁਸਤ ਰਹੇ ਅਤੇ ਵਧੀਆ ਪੜ•ਾਈ ਕਰਕੇ ਚੰਗੇ ਰੋਜ਼ਗਾਰ ਤੇ ਲੱਗੇ|

ਉਹਨਾਂ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਕਿਹਾ ਕਿ ਮੈਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਤੇ ਇਹ ਵਿਸ਼ਵਾਸ਼ ਅਤੇ ਮਾਣ ਹੈ ਕਿ ਇਸ ਦੇ ਸੋਹਣੇ ਵਾਤਾਵਰਨ ਅਤੇ ਯੋਗ ਅਧਿਆਪਕਾਂ ਦੀ ਅਗਵਾਈ ਵਿੱਚ ਤੁਸੀਂ ਤੰਦਰੁਸਤ ਵੀ ਰਹੋਗੇ ਅਤੇ ਇਸ ਯੂਨੀਵਰਸਿਟੀ ਤੋਂ ਪੜ•ਾਈ ਕਰਕੇ ਤੁਹਾਨੂੰ ਰੋਜ਼ਗਾਰ ਦੇ ਬਹੁਤ ਮੌਕੇ ਮਿਲਣਗੇ|

 ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੌਸਲ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਹਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਖੇਡਾਂ ਸਾਡੇ ਵਿੱਚ ਲੀਡਰਸ਼ਿਪ, ਅਨੁਸ਼ਾਸ਼ਨ, ਸਮੇਂ ਦਾ ਪਾਬੰਦ ਹੋਣ ਵਰਗੇ ਗੁਣ ਪੈਦਾ ਕਰਦੀਆਂ ਹਨ| ਸਾਰੇ ਵਿਦਿਆਰਥੀਆਂ ਨੂੰ ਪੜ•ਾਈ ਦੇ ਨਾਲ ਨਾਲ ਖੇਡਾਂ ਵਿੱਚ ਵੱਧ ਚੜ• ਕੇ ਹਿੱਸਾ ਲੈਣਾ ਚਾਹੀਦਾ ਹੈ|
ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਸਿੰਘ ਜੌੜਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਇੱਕ ਅਜਿਹੀ ਯੂਨੀਵਰਸਿਟੀ ਹੈ ਜਿੱਥੇ ਪੜ•ਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਬਰਾਬਰ ਤਰਜੀਹ ਦਿੱਤੀ ਜਾਂਦੀ ਹੈ ਤਾਂ ਜੋ ਵਿਦਿਆਰਥੀਆਂ ਦੀ ਸਮੁੱਚੀ ਸਖਸ਼ੀਅਤ ਦਾ ਵਿਕਾਸ ਸੰਭਵ ਹੋ ਸਕੇ|
ਉਹਨਾਂ ਦੱਸਿਆ ਕਿ ਇਸ ਵਿੱਚ ਯੂਨੀਵਰਸਿਟੀਆਂ ਦੀ ਵੱਖ-ਵੱਖ ਕਾਲਜਾਂ ਦੇ ਲਗਭਗ 250 ਵਿਦਿਆਰਥੀ ਹਿੱਸਾ ਲੈ ਰਹੇ ਹਨ| ਕੈਂਪ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਜਿਵੇਂ ਐਥਲੈਟਿਕਸ, ਬਾਸਕਿਟਬਾਲ, ਬੈਡਮਿੰਟਨ, ਕ੍ਰਿਕਟ, ਹਾਕੀ, ਵਾਲੀਬਾਲ, ਫੁੱਟਬਾਲ, ਤੈਰਾਕੀ, ਸਾਇਕਲਿੰਗ ਅਤੇ ਹੈਂਡਬਾਲ ਦੀ ਟ੍ਰੇਨਿੰਗ ਦੇ ਨਾਲ ਨਾਲ ਸ਼ਰੀਰਕ ਫਿਟਨਸ ਨੂੰ ਵਧਾਉਣ ਅਤੇ ਚੰਗੀ ਸਿਹਤ ਬਣਾਈ ਰੱਖਣ ਦੀਆਂ ਆਧੁਨਿਕ ਤਕਨੀਕਾਂ ਦੀ ਟ੍ਰੇਨਿੰਗ ਨਿਰਦੇਸ਼ਕ ਵਿਦਿਆਰਥੀ ਭਲਾਈ ਵਿਭਾਗ ਦੇ ਖੇਡ ਅਧਿਆਪਿਕਾਂ ਅਤੇ ਵੱਖ-ਵੱਖ ਖੇਡਾਂ ਦੇ ਕੋਚਾਂ ਵੱਲੋਂ ਦਿੱਤੀ ਜਾਵੇਗੀ|

Facebook Comments

Trending

Copyright © 2020 Ludhiana Live Media - All Rights Reserved.