ਅਪਰਾਧ

ਸਰੀਰਕ ਸ਼ੋਸ਼ਣ ਦੇ ਇਲਜ਼ਾਮ ‘ਚ ਖੇਤੀਬਾੜੀ ਯੂਨੀਵਰਸਿਟੀ ਦਾ ਪ੍ਰੋਫੈਸਰ ਸਸਪੈਂਡ

Published

on

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਵੱਲੋਂ ਸਰੀਰਕ ਸ਼ੋਸ਼ਣ, ਛੇੜਛਾੜ ਦੀ ਕੀਤੀ ਸ਼ਿਕਾਇਤ ਤੋਂ ਬਾਅਦ ਪੀਏਯੂ ਦੇ ਪ੍ਰੋਫੈਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਵਿਦਿਆਰਥੀ ਯੂਨੀਅਨ ਦੇ 72 ਘੰਟੇ ਦਾ ਅਲਟੀਮੇਟਮ ਮਗਰੋਂ ਯੂਨੀਵਰਸਿਟੀ ਨੇ ਇਹ ਐਕਸ਼ਨ ਲਿਆ ਹੈ। ਦੱਸ ਦਈਏ ਕਿ ਛੇੜਛਾੜ ਸਬੰਧੀ ਕੁਝ ਦਿਨ ਪਹਿਲਾਂ ਵੀਡੀਓ ਵਾਇਰਲ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਕਪੂਰਥਲਾ ਬਦਲੀ ਕੀਤੇ ਪ੍ਰੋਫੈਸਰ ਨੂੰ ਮੁਅੱਤਲ ਕਰ ਦਿੱਤਾ ਹੈ।

ਐਡੀਸ਼ਨਲ ਡਾਇਰੈਕਟਰ ਕਮਿਊਨੀਕੇਸ਼ਨ ਡਾ. ਟੀਐਸ ਰਿਆੜ ਨੇ ਦੱਸਿਆ ਕਿ ਮਾਮਲੇ ਸਬੰਧੀ ਜਾਂਚ ਚੱਲ ਰਹੀ ਸੀ। ਡਾ. ਰਿਆੜ ਨੇ ਕਿਹਾ ਕਿ ਜਦੋਂ ਇੱਕ ਹੋਰ ਵਿਦਿਆਰਥਣ ਨੇ ਸਬੂਤਾਂ ਸਣੇ ਸਬੰਧਤ ਪ੍ਰੋਫੈਸਰ ’ਤੇ ਦੋਸ਼ ਲਾਏ ਤਾਂ ਉਨ੍ਹਾਂ ਦੇ ਅਧਾਰ ’ਤੇ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ। ਮੁੱਢਲੀ ਜਾਂਚ ਵਿੱਚ ਕਮੇਟੀ ਨੇ ਡਾਕਟਰ ਯੁਵਰਾਜ ਸਿੰਘ ਪਾਂਧਾ ਨੂੰ ਦੋਸ਼ੀ ਪਾਇਆ ਹੈ। ਯੂਨੀਵਰਸਿਟੀ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਕਮੇਟੀ ਨੇ ਪਾਇਆ ਕਿ ਪ੍ਰੋਫੈਸਰ ਨੇ ਵਿਦਿਆਰਥੀ ਨੂੰ ਇਤਰਾਜ਼ਯੋਗ ਸੰਦੇਸ਼ ਭੇਜੇ ਸਨ।

ਇਸ ਤੋਂ ਬਾਅਦ ਪ੍ਰੋਫੈਸਰ ਨੂੰ ਕਪੂਰਥਲਾ ਦੇ ਪੀਏਯੂ ਰਿਸਰਚ ਸਟੇਸ਼ਨ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਯੂਨੀਵਰਸਿਟੀ ਅਧਿਕਾਰੀਆਂ ਨੂੰ ਇੱਕ ਹੋਰ ਸਾਬਕਾ ਵਿਦਿਆਰਥਣ ਦੀ ਸ਼ਿਕਾਇਤ ਵੀ ਮਿਲੀ ਤੇ ਜਾਂਚ ਤੋਂ ਬਾਅਦ ਅਧਿਕਾਰੀਆਂ ਨੇ ਪ੍ਰੋਫੈਸਰ ਨੂੰ ਮੁਅੱਤਲ ਕਰ ਦਿੱਤਾ ਹੈ। ਕਮੇਟੀ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.