ਪੰਜਾਬੀ

 ਲੁਧਿਆਣਾ ਨੂੰ ਭਾਰਤ ਦਾ ਸਭ ਤੋਂ ਹਰਿਆ ਭਰਿਆ ਸ਼ਹਿਰ ਬਣਾਉਣ ਦਾ ਟੀਚਾ – ਸੁਰਭੀ ਮਲਿਕ

Published

on

ਲੁਧਿਆਣਾ : ਹਰਿਆਵਲ ਨੂੰ ਵਧਾਉਣ, ਹਵਾ, ਪਾਣੀ ਦੀ ਸੁਰੱਖਿਆ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸ਼ਹਿਰ ਦੇ ਉਦਯੋਗਿਕ ਖੇਤਰ ਵਿੱਚ ਮਿਆਵਾਕੀ ਜੰਗਲਾਤ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨੂੰ ਈਕੋਸਿੱਖ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰਾਈਮ ਸਟੀਲ ਪ੍ਰੋਸੈਸਰਾਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਲੁਧਿਆਣਾ ਨੂੰ ਹਰਿਆ ਭਰਿਆ ਬਣਾਉਣਾ ਹੈ ਅਤੇ ਇਸ ਜੰਗਲਾਤ ਪ੍ਰੋਜੈਕਟ ਵਿੱਚ ਸੂਬੇ ਦੀਆਂ 33 ਦੇਸੀ ਨਸਲਾਂ ਦੇ 8200 ਪੌਦੇ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਜਾਪਾਨੀ ਤਕਨੀਕ ਮਿਆਵਾਕੀ ਵਿਧੀ ਨੂੰ ਵਣਕਰਨ ਲਈ ਅਪਣਾਇਆ ਗਿਆ ਸੀ ਜੋ ਪੌਦਿਆਂ ਦੇ ਸੰਘਣੇ ਵਿਕਾਸ ਨੂੰ ਯਕੀਨੀ ਬਣਾਉਂਦਾ ਹੈ ਅਤੇ ਇਸ ਲਈ ਕਾਰਬਨ-ਡਾਈਆਕਸਾਈਡ ਨੂੰ ਬਿਹਤਰ ਢੰਗ ਨਾਲ ਸੋਖਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਿੰਨੀ ਜੰਗਲ ਅਸਲ ਵਿੱਚ ਗ੍ਰੀਨ ਹਾਊਸ ਗੈਸਾਂ ਨੂੰ ਘਟਾਉਣ ਅਤੇ ਵਾਤਾਵਰਨ ਨੂੰ ਸਿਹਤਮੰਦ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੇ।

ਡਿਪਟੀ ਕਮਿਸ਼ਨਰ ਮਲਿਕ ਨੇ ਲੋਕਾਂ ਨੂੰ ਬੂਟੇ ਲਗਾਉਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉੱਜਵਲ ਭਵਿੱਖ ਦੇਣ ਲਈ ਉਪਰਾਲੇ ਕਰਨੇ ਸਾਰਿਆਂ ਦਾ ਫ਼ਰਜ਼ ਬਣਦਾ ਹੈ।

ਉਨ੍ਹਾਂ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਈਕੋਸਿੱਖ ਅਤੇ ਪ੍ਰਾਈਮ ਸਟੀਲ ਪ੍ਰੋਸੈਸਰਜ਼ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜੇਕਰ ਹਰ ਕੋਈ ਬੂਟੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆਵੇਗਾ ਤਾਂ ਲੁਧਿਆਣਾ ਦੇਸ਼ ਦਾ ਸਭ ਤੋਂ ਹਰਿਆ ਭਰਿਆ ਸ਼ਹਿਰ ਬਣ ਜਾਵੇਗਾ।

ਇਸ ਮੌਕੇ ਆਈ.ਜੀ.ਪੀ. ਲੁਧਿਆਣਾ ਰੇਂਜ ਡਾ. ਕੌਸਤੁਭ ਸ਼ਰਮਾ, ਸੁਮਨ ਜੈਨ, ਲੋਕੇਸ਼ ਜੈਨ, ਰੂਪਾਲੀ ਜੈਨ, ਭਰਤ ਜੈਨ, ਦੇਵਕਰ ਜੈਨ, ਸ਼ਿਖਾ ਜੈਨ, ਦਿਵਿਆ ਜੈਨ, ਪ੍ਰੀਸ਼ਾ ਜੈਨ, ਤਨਮਯ ਜੈਨ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.