ਰਾਜਨੀਤੀ

ਹਲਕਾ ਦਾਖਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਭਰੇ ਕਾਗਜ਼

Published

on

ਮੁੱਲਾਂਪੁਰ ਦਾਖਾ (ਲੁਧਿਆਣਾ ) :   20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਤੋਂ ਸ਼ੁਰੂ ਹੋ ਗਿਆ ਹੈ। ਹਲਕਾ ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਪਹਿਲੀ ਨਾਜ਼ਦਗੀ ਭਰੀ ਹੈ।

ਪਿੰਡ ਮੁੱਲਾਂਪੁਰ ਗੁਰਦੁਆਰਾ ਮੁਸਕੀਆਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਬੜੇ ਸਾਦੇ ਢੰਗ ਨਾਲ ਰਿਟਰਨਿੰਗ ਅਫਸਰ ਜਗਦੀਪ ਸਹਿਗਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਦਕਿ ਕਵਰਿੰਗ ਵਿਚ ਨਾਮਜ਼ਦਗੀ ਪੱਤਰ ਉਨ੍ਹਾਂ ਦੇ ਛੋਟੇ ਭਰਾ ਹਰਜਿੰਦਰ ਸਿੰਘ ਗਰੇਵਾਲ ਨੇ ਦਾਖਲ ਕਰਵਾਏ।

ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ ਮਨਪ੍ਰੀਤ ਇਯਾਲੀ ਨੇ ਕਿਹਾ ਹੈ ਕਿ ਵਾਹਿਗੁਰੂ ਦੀ ਕ੍ਰਿਪਾ ਨਾਲ ਹਲਕੇ ਵਿਚ ਕੀਤੇ ਵਿਕਾਸ ਕਾਰਜਾਂ ਦੇ ਆਧਾਰ ’ਤੇ ਭਾਰੀ ਬਹੁਮਤ ਨਾਲ ਵਿਰੋਧੀਆਂ ਨੂੰ ਕਰਾਰੀ ਹਾਰ ਦੇ ਕੇ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਮਨਪ੍ਰੀਤ ਨੇ ਕਿਹਾ ਕਿ ਉਨ੍ਹਾਂ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਮੁਤਾਬਕ 25 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 4 ਫਰਵਰੀ ਨਿਸ਼ਚਿਤ ਕੀਤੀ ਗਈ ਹੈ।

Facebook Comments

Trending

Copyright © 2020 Ludhiana Live Media - All Rights Reserved.