Connect with us

ਪੰਜਾਬ ਨਿਊਜ਼

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਵਿਗੜੀ ਸਿਹਤ

Published

on

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ ਹੈ। ਸੁਖਬੀਰ ਸਿੰਘ ਬਾਦਲ ਪਿਛਲੇ ਕਈ ਦਿਨਾਂ ਤੋਂ ਲਗਾਤਾਰ “ਪੰਜਾਬ ਬਚਾਓ ਯਾਤਰਾ” ਤੇ ਲੋਕਾਂ ਨਾਲ ਮੁਲਾਕਾਤਾਂ ਕਰ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਮਾਮੂਲੀ ਗਿਰਾਵਟ ਆਈ ਹੈ। ਸੂਤਰਾਂ ਅਨੁਸਾਰ ਹੁਣ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ‘ਪੰਜਾਬ ਬਚਾਓ ਯਾਤਰਾ’ ਦੀ ਕਮਾਨ ਸੰਭਾਲਣਗੇ। ਪੰਜਾਬ ਬਚਾਓ ਯਾਤਰਾ’ ਅੱਜ ਲੁਧਿਆਣਾ ਦੇ ਪਾਇਲ ਤੋਂ ਰਵਾਨਾ ਹੋਣੀ ਸੀ ਪਰ ਹੁਣ ਮਾਰਚ ਦੀ ਅਗਵਾਈ ਬਿਕਰਮ ਸਿੰਘ ਮਜੀਠੀਆ ਕਰਨਗੇ। ਅਕਾਲੀ ਦਲ ਦੇ ਸੂਤਰਾਂ ਅਨੁਸਾਰ ਸੁਖਬੀਰ ਬਾਦਲ ਨੂੰ ਦਸਤ ਦੀ ਬੀਮਾਰੀ ਹੋ ਗਈ ਹੈ, ਜਿਸ ਕਾਰਨ ਹੁਣ ਉਨ੍ਹਾਂ ਨੂੰ ਯਾਤਰਾ ‘ਚ ਸ਼ਾਮਲ ਹੋਣਾ ਮੁਸ਼ਕਿਲ ਹੋ ਰਿਹਾ ਹੈ।

Facebook Comments

Trending