ਖੇਤੀਬਾੜੀ

ਲਗਾਤਾਰ ਹੋ ਰਹੀ ਬਰਸਾਤ ਫ਼ਸਲਾਂ ਲਈ ਖ਼ਤਰੇ ਦੀ ਘੰਟੀ

Published

on

ਲੁਧਿਆਣਾ : ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅੰਕੜਿਆ ਮੁਤਾਬਕ ਪਹਿਲੀ ਤੋਂ 7 ਜਨਵਰੀ ਦੀ ਸਵੇਰ ਤਕ ਪੰਜਾਬ ’ਚ ਔਸਤਨ 29.5 ਮਿਲੀਮੀਟਰ ਬਰਸਾਤ ਹੋ ਚੁੱਕੀ ਹੈ ਜਦਕਿ ਪਿਛਲੇ ਸਾਲਾਂ ’ਚ ਇਸ ਅਰਸੇ ਦੌਰਾਨ 3.3 ਮਿਲੀਮੀਟਰ ਬਰਸਾਤ ਹੁੰਦੀ ਰਹੀ ਹੈ।

ਇਸ ਤੋਂ ਸਪੱਸ਼ਟ ਹੈ ਕਿ ਹੁਣ ਤਕ ਜਨਵਰੀ ਮਹੀਨੇ ਦੇ ਪਹਿਲੇ ਛੇ ਦਿਨਾਂ ਵਿਚ ਹੀ ਔਸਤਨ ਨਾਲੋਂ 9 ਗੁਣਾ ਵੱਧ ਬਰਸਾਤ ਹੋ ਚੁੱਕੀ ਹੈ ਜਦੋਂ ਕਿ ਵਿਭਾਗ ਨੇ ਅਗਲੇ ਦੋ ਦਿਨ ਫਿਰ ਬਰਸਾਤ ਦੇ ਜਾਰੀ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ।

ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ ਕਿਉਂਕਿ ਇਹ ਬਰਸਾਤ ਫਾਇਦੇ ਦੀ ਥਾਂ ਨੁਕਸਾਨ ਵਾਲੀ ਸਥਿਤੀ ’ਚ ਪਹੁੰਚ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਜਾਰੀ ਬਰਸਾਤ ਸਬੰਧੀ ਕਿਸਾਨਾਂ ਦਾ ਕਹਿਣਾ ਹੈ ਕਿ ਜੇ ਬਰਸਾਤ ਇਸੇ ਤਰ੍ਹਾਂ ਜਾਰੀ ਰਹੀ ਤਾਂ ਆਉਣ ਵਾਲੇ ਦਿਨਾਂ ਵਿਚ ਕਣਕ, ਆਲੂ, ਸਰ੍ਹੋਂ, ਦਾਲਾਂ ਤੇ ਹੋਰ ਸਬਜ਼ੀਆਂ ਦਾ ਵੱਡਾ ਨੁਕਸਾਨ ਹੋਣ ਦੇ ਆਸਾਰ ਬਣ ਗਏ ਹਨ।

ਬਰਸਾਤ ਕਾਰਨ ਖੇਤਾਂ ’ਚ ਪਾਣੀ ਭਰ ਚੁੱਕਾ ਹੈ ਅਤੇ ਪਾਣੀ ਦੀ ਇਸ ਮਾਤਰਾ ਨਾਲ ਫ਼ਸਲਾਂ ਨੂੰ ਫਾਇਦੇ ਦੀ ਥਾਂ ਨੁਕਸਾਨ ਹੋਵੇਗਾ। ਇਸ ਸਬੰਧੀ ਸੂਬੇ ਦੇ ਖੇਤੀਬਾੜੀ ਨਿਰਦੇਸ਼ਕ ਡਾ. ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਕੱਲ੍ਹ ਸ਼ਾਮ ਤਕ ਹੋਈ ਬਰਸਾਤ ਨਾਲ ਪੰਜਾਬ ਦੀਆਂ ਫ਼ਸਲਾਂ ਨੂੰ ਕੋਈ ਬਹੁਤਾ ਨੁਕਸਾਨ ਹੋਣ ਦੀ ਸੰਭਾਵਨਾ ਨਹੀਂ ਹੈ ਅਤੇ ਰਾਤੀਂ ਅਤੇ ਅੱਜ ਦਿਨ ਵੇਲੇ ਹੋ ਰਹੀ ਬਰਸਾਤ ਦੇ ਸਬੰਧ ’ਚ ਉਹ ਸ਼ਾਮ ਤਕ ਰਿਪੋਰਟ ਤਿਆਰ ਕਰਨਗੇ।

Facebook Comments

Trending

Copyright © 2020 Ludhiana Live Media - All Rights Reserved.