ਪੰਜਾਬੀ
10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ : ਜ਼ਿਲ੍ਹਾ ਚੋਣ ਅਫ਼ਸਰ
Published
3 years agoon

ਲੁਧਿਆਣਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਭਰੋਸਾ ਦਿੱਤਾ ਕਿ 10 ਮਾਰਚ, 2020 ਨੂੰ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਕਾਊਂਟਿੰਗ ਸੈਂਟਰਾਂ ‘ਤੇ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ 14 ਕੇਂਦਰਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ ਵਰਤੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਵਿੱਚ ਕੇਂਦਰੀ ਪੈਰਾ ਮਿਲਟਰੀ ਫੋਰਸ (ਸੀ.ਏ.ਪੀ.ਐਫ.), ਪੰਜਾਬ ਆਰਮਡ ਪੁਲਿਸ ਅਤੇ ਪੰਜਾਬ ਪੁਲਿਸ ਦੇ ਹਜ਼ਾਰਾਂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ/ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਊਂਟਿੰਗ ਏਜੰਟਾਂ ਨੂੰ ਆਪਣੇ ਸਬੰਧਤ ਰਿਟਰਨਿੰਗ ਅਫ਼ਸਰ (ਆਰ.ਓ) ਰਾਹੀਂ ਪਛਾਣ ਪੱਤਰ ਬਣਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਾਉਂਟਿੰਗ ਏਜੰਟ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਘੱਟੋ-ਘੱਟ 1 ਘੰਟਾ ਪਹਿਲਾਂ ਕਾਉਂਟਿੰੰਗ ਸੈਂਟਰ ਵਿੱਚ ਪਹੁੰਚ ਜਾਣ। ਉਨ੍ਹਾਂ ਦੱਸਿਆ ਕਿ ਕਾਊਂਟਿੰਗ ਸਥਾਨ ‘ਤੇ ਨਿਰਵਿਘਨ ਗਿਣਤੀ ਲਈ ਕੁੱਲ 14 ਕਾਊਂਟਿੰਗ ਟੇਬਲ (ਦੋਵੇਂ ਪਾਸੇ 7-7) ਸਥਾਪਿਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਾਂ ਦੀ ਗਿਣਤੀ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟਰਾਂਗ ਰੂਮਜ਼ ਦੀ ਚੌਵੀ ਘੰਟੇ ਈ-ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਲੜ ਰਹੇ ਸਾਰੇ ਉਮੀਦਵਾਰ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪ੍ਰਬੰਧਾਂ ‘ਤੇ ਤਿੱਖੀ ਨਜ਼ਰ ਰੱਖਣ ਲਈ ਆਪਣੇ ਨੁਮਾਇੰਦੇ ਤਾਇਨਾਤ ਕਰ ਸਕਦੇ ਹਨ।
You may like
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ
-
ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ
-
ਲੁਧਿਆਣਾ ’ਚ ਕਾਂਗਰਸ ਛੱਡਣ ਵਾਲੇ 6 ਆਗੂ ਬਣੇ ‘ਆਪ’ ਦੇ ਵਿਧਾਇਕ
-
ਮਨਪ੍ਰੀਤ ਇਆਲੀ’ ਨੇ ਬਣਾਇਆ ਲਗਾਤਾਰ ਦੂਜੀ ਵਾਰ ਸਰਕਾਰ ਖ਼ਿਲਾਫ਼ ਜਿੱਤ ਦਾ ਰਿਕਾਰਡ
-
ਲੁਧਿਆਣਾ ਦੇ 175 ਉਮੀਦਵਾਰਾਂ ਵਿੱਚੋਂ 139 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
-
ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ, ‘ਆਪ’ ਦੀ ਜਿੱਤ ਬਾਰੇ ਆਖੀ ਇਹ ਗੱਲ