ਪੰਚਕੂਲਾ : ਡੇਰੇ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੇ 19 ਸਾਲ ਪੁਰਾਣੇ ਮਾਮਲੇ ‘ਚ ਗੁਰਮੀਤ ਰਾਮ ਰਹੀਮ ਸਮੇਤ ਪੰਜਾਂ ਦੋਸ਼ੀਆਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਪੰਚਕੂਲਾ ਦੀ ਸੀਬੀਆਈ ਕੋਰਟ ਵੱਲੋਂ ਇਹ ਫ਼ੈਸਲਾ ਸੁਣਾਇਆ ਗਿਆ ਹੈ। ਰਾਮ ਰਹੀਮ ਨੂੰ 31 ਲੱਖ ਰੁਪਏ ਜੁਰਮਾਨਾ ਤੇ ਬਾਕੀਆਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਗਿਆ ਹੈ।
ਡਿਪਟੀ ਪੁਲਿਸ ਕਮਿਸ਼ਨਰ ਮੋਹਿਤ ਹਾਂਡਾ ਨੇ ਡੇਰੇ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਸੋਮਵਾਰ ਨੂੰ ਫ਼ੈਸਲਾ ਸੁਣਾਏ ਜਾਣ ਤੋਂ ਪਹਿਲਾਂ ਜ਼ਿਲ੍ਹੇ ਵਿਚ ਧਾਰਾ 144 ਲਾਗੂ ਕਰ ਦਿੱਤੀ ਹੈ। ਇਸ ਦੌਰਾਨ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋਇਆ ਜਦਕਿ ਦੋਸ਼ੀ ਕ੍ਰਿਸ਼ਣ ਲਾਲ, ਅਵਤਾਰ, ਸਬਦਿਲ ਅਤੇ ਜਸਬੀਰ ਪ੍ਰਤੱਖ ਰੂਪ ਵਿਚ ਕੋਰਟ ਵਿਚ ਪੇਸ਼ ਹੋਏ।