ਪੰਜਾਬੀ

ਨਿਊ ਪੰਜਾਬ ਮਾਤਾ ਨਗਰ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ – ਵਿਧਾਇਕ ਗੋਗੀ

Published

on

ਲੁਧਿਆਣਾ : ਹਲਕਾ ਲੁਧਿਆਣਾ (ਪੱਛਮੀ) ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਪੱਖੋਵਾਲ ਰੋਡ ‘ਤੇ ਸਥਿਤ ਨਿਊ ਪੰਜਾਬ ਮਾਤਾ ਨਗਰ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਜਿਸ ‘ਤੇ ਕਰੀਬ 60 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਗੱਲ ਵਿਧਾਇਕ ਗੋਗੀ ਵੱਲੋਂ ਅੱਜ ਇਲਾਕੇ ਵਿੱਚ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਕਹੀ।

ਉਨ੍ਹਾਂ ਕਿਹਾ ਕਿ ਲੁਧਿਆਣਾ (ਪੱਛਮੀ) ਹਲਕੇ ਵਿੱਚ ਵੀ ਉਨ੍ਹਾਂ ਦੀ ਟੀਮ ਨੇ ਇੱਕ ਵਿਆਪਕ ਵਿਕਾਸ ਯੋਜਨਾ ਤਿਆਰ ਕਰ ਲਈ ਹੈ, ਜਿਸ ‘ਤੇ ਉਨ੍ਹਾਂ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਹਲਕੇ ਦੇ ਸਮੂਹ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਾਟਰ ਰੀਚਾਰਜਿੰਗ ਪ੍ਰਣਾਲੀ ਦੀ ਸੁਵਿਧਾ ਵਾਲੀਆਂ ਵਧੀਆ ਕੁਆਲਿਟੀ ਦੀਆਂ ਸੜਕਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ।

Facebook Comments

Trending

Copyright © 2020 Ludhiana Live Media - All Rights Reserved.