Connect with us

ਇੰਡੀਆ ਨਿਊਜ਼

ਡੇਰਾ ਬਿਆਸ ’ਚ ਹੋਣ ਵਾਲੇ ਸਾਰੇ ਸਤਿਸੰਗ ਪ੍ਰੋਗਰਾਮ 30 ਨਵੰਬਰ ਤੱਕ ਹੋਏ ਰੱਦ

Published

on

All satsang programs in Dera Beas were canceled till November 30

ਬਿਆਸ : ਕੋਵਿਡ-19 ਮਹਾਂਮਾਰੀ ਕਾਰਨ ਸਰਕਾਰ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਲਾਈਆਂ ਗਈਆਂ ਪਾਬੰਦੀਆਂ ਦੇ ਚਲਦਿਆਂ ਡੇਰਾ ਬਿਆਸ ਵੱਲੋਂ ਡੇਰਾ ਬਿਆਸ ’ਚ ਹੋਣ ਵਾਲੇ ਸਤਿਸੰਗ ਪ੍ਰੋਗਰਾਮਾਂ ਨੂੰ 30 ਨਵੰਬਰ 2021 ਤੱਕ ਮੁੜ ਤੋਂ ਰੱਦ ਕਰ ਦਿੱਤਾ ਗਿਆ ਹੈ। ਡੇਰਾ ਬਿਆਸ ਸੰਗਤ ਅਤੇ ਆਉਣ ਵਾਲੇ ਸ਼ਰਧਾਲੂਆਂ ਲਈ ਵੀ ਡੇਰਾ ਬਿਆਸ ਵਿਚ ਐਂਟਰੀ ਬੰਦ ਕੀਤੀ ਗਈ ਹੈ।

ਇਸ ਤੋਂ ਇਲਾਵਾ ਆਉਣ ਵਾਲੀ ਸੰਗਤ ਦੇ ਠਹਿਰਾਓ ਲਈ ਕੋਈ ਵੀ ਹੋਸਟਲ, ਸਰਾਂ ਜਾਂ ਸ਼ੈੱਡ ਆਦਿ ਉਪਲੱਬਧ ਨਹੀਂ ਹੋਵੇਗਾ। ਯਾਦ ਰਹੇ ਕਿ ਇਸ ਤੋਂ ਪਹਿਲਾਂ ਡੇਰਾ ਬਿਆਸ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਆਪਣੇ ਕੇਂਦਰਾ ਅਤੇ ਸਬ ਕੇਂਦਰਾਂ ਵਿੱਚ ਹਫ਼ਤਾਵਾਰੀ ਸਤਿਸੰਗ ਪ੍ਰੋਗਰਾਮ ਕਰਨ ਨੂੰ ਆਗਿਆ ਦੇ ਦਿੱਤੀ ਪਰ ਡੇਰਾ ਬਿਆਸ ਵਿਚ ਅਜੇ ਤੱਕ ਸਤਿਸੰਗ ਪ੍ਰੋਗਰਾਮ ਦੇਣ ਸਬੰਧੀ ਡੇਰਾ ਪ੍ਰਬੰਧਕਾਂ ਵੱਲੋਂ ਲਾਈ ਹੋਈ ਰੋਕ ਨੂੰ 30 ਨਵੰਬਰ ਤੱਕ ਵਧਾ ਦਿੱਤਾ ਗਿਆ ਹੈ।

Facebook Comments

Trending