Connect with us

ਪੰਜਾਬੀ

ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹੁਣ ਹਫ਼ਤੇ ਦੇ 7 ਦਿਨ ਖੁੱਲੇ ਰਹਿਣਗੇ – ਵਧੀਕ ਡਿਪਟੀ ਕਮਿਸ਼ਨਰ

Published

on

All the service centers in the district will now be open 7 days a week - Additional Deputy Commissioner

ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਦੇ ਸੂਮਹ ਸੇਵਾ ਕੇਂਦਰ ਹੁਣ ਹਫ਼ਤੇ ਦੇ 7 ਦਿਨ ਖੁੱਲੇ ਰਹਿਣਗੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਨੇ ਅੱਗੇ ਦੱਸਿਆ ਕਿ ਮਿਤੀ 07-04-2022 ਤੋਂ 07-05-2022 ਤੱਕ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੋਜਾਨਾਂ ਖੁੱਲੇ ਰਹਿਣਗੇ।

ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸੁ਼ੱਕਰਵਾਰ ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 08-00 ਵਜੇ ਤੋਂ ਸ਼ਾਮ 06-00 ਵਜੇ ਤੱਕ ਹੋਵੇਗਾ ਜਦਕਿ ਸ਼ਨੀਵਾਰ ਤੇ ਐਤਵਾਰ ਵਾਲੇ ਦਿਨ ਦਾ ਸਮਾਂ ਸਵੇਰੇ 08-00 ਵਜੇ ਤੋਂ ਸ਼ਾਮ 04-00 ਵਜੇ ਤੱਕ ਹੋਵੇਗਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਨਿਰਧਾਰਿਤ ਸਮੇਂ ਅਨੁਸਾਰ ਡਿਊਟੀ ‘ਤੇ ਆਉਣਾ ਯਕੀਨੀ ਬਣਾਉਣ। ਉਨ੍ਹਾ ਕਿਹਾ ਕਿ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਬੇਨਿਯਮੀ ਜਾਂ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਆਪਣਾ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਬੈਠਣ ਲਈ ਕੁਰਸੀਆਂ, ਪੱਖੇ ਅਤੇ ਪੀਣ ਵਾਲੇ ਪਾਣੀ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿ ਸੂਬੇ ਵਿੱਚ ‘ਆਮ ਆਦਮੀ ਪਾਰਟੀ’ ਦੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਪ੍ਰਸ਼ਾਸ਼ਨ ਲੋਕਾਂ ਨੂੰ ਮੁੱਢਲੀਆਂ ਪ੍ਰਸ਼ਾਸ਼ਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Facebook Comments

Trending