Connect with us

ਪੰਜਾਬੀ

ਕੜਾਕੇ ਦੀ ਠੰਡ ਵਿਚਾਲੇ ਪੰਜਾਬ-ਹਰਿਆਣਾ ‘ਚ ਅੱਜ ਮੀਂਹ ਦੇ ਗੜੇਮਾਰੀ ਦੇ ਆਸਾਰ, ਯੈਲੋ ਅਲਰਟ ਜਾਰੀ

Published

on

Amid severe cold, there is a possibility of rain and hailstorm in Punjab-Haryana today, yellow alert issued.

ਲੁਧਿਆਣਾ : ਅੱਜ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਨਾਲ ਗੜੇ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਦੋਵਾਂ ਰਾਜਾਂ ਦੇ ਕਈ ਹਿੱਸਿਆਂ ਵਿੱਚ ਸੋਮਵਾਰ ਨੂੰ ਵੀ ਸੀਤ ਲਹਿਰ ਜਾਰੀ ਰਹੀ।

ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 7.3 ਦਰਜ ਕੀਤਾ ਗਿਆ, ਜਦਕਿ ਬਠਿੰਡਾ ਦਾ ਵੀ ਰਾਤ ਨੂੰ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Facebook Comments

Trending