Connect with us

ਪੰਜਾਬ ਨਿਊਜ਼

ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ CM ਵਲੋਂ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

Published

on

Amid the heavy rains in Punjab, the Chief Minister issued strict orders to the MLAs and officials

ਪੰਜਾਬ ਵਿਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਸੂਬੇ ਭਰ ਵਿਚ ਹੜ੍ਹਾਂ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਪੰਜਾਬ ਦੇ ਕੁੱਝ ਹਿੱਸਿਆਂ ਵਿਚ ਮੀਂਹ ਕਾਰਣ ਹਾਲਾਤ ਹੋਰ ਵੀ ਖ਼ਰਾਬ ਹੋ ਗਏ ਹਨ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਮੀਂਹ ਦਰਮਿਆਨ ਲੋਕਾਂ ਦੀ ਮਦਦ ਕਰਨ ਲਈ ਘਰਾਂ ’ਚੋਂ ਬਾਹਰ ਆਉਣ ਲਈ ਆਖਿਆ ਹੈ।

ਉਨ੍ਹਾਂ ਕਿਹਾ ਹੈ ਕਿ ਜਿੱਥੇ ਵੀ ਜ਼ਿਆਦਾ ਪਾਣੀ ਭਰਿਆ ਹੈ, ਉਥੇ ਵਾਟਰ ਪੰਪ ਦਾ ਇਸਤੇਮਾਲ ਕੀਤਾ ਜਾਵੇ। ਜਿੱਥੇ ਵੀ ਕਿਸੇ ਨੂੰ ਮਦਦ ਦੀ ਜ਼ਰੂਰਤ ਹੈ, ਉਥੇ ਪਹੁੰਚ ਕੇ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਇਥੇ ਇਹ ਵੀ ਦੱਸਣਯੋਗ ਹੈ ਕਿ ਅਗਲੇ ਦੋ ਦਿਨ ਤਕ ਸੂਬੇ ਭਰ ਵਿਚ ਭਾਰੀ ਬਾਰਿਸ਼ ਦੀ ਅਸ਼ੰਕਾ ਹੈ, ਜਿਸ ਦੇ ਚੱਲਦੇ ਮੀਂਹ ਕਾਰਣ ਵੱਧ ਪ੍ਰਭਾਵਤ ਜ਼ਿਲ੍ਹਿਆਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ ਅਤੇ ਹਾਲਾਤ ’ਤੇ ਪੂਰੀ ਤਰ੍ਹਾਂ ਨਜ਼ਰ ਰੱਖਣ ਲਈ ਆਖਿਆ ਗਿਆ ਹੈ।

Facebook Comments

Trending