Connect with us

ਖੇਤੀਬਾੜੀ

ਬਾਰਿਸ਼ ਦਰਮਿਆਨ ਰਾਜ ਪੱਧਰੀ ਕਿਸਾਨ ਮੇਲਾ ਤੇ ਪਸ਼ੂ ਪਾਲਣ ਮੇਲਾ ਸ਼ੁਰੂ, ਕਿਸਾਨਾਂ ਦੀ ਆਮਦ ਘੱਟ

Published

on

Amidst the rains, the state-level Kisan Mela and Animal Husbandry Fair started, the arrival of farmers is less

ਲੁਧਿਆਣਾ : ਲੁਧਿਆਣਾ ਵਿੱਚ ਅੱਜ ਸਵੇਰ ਤੋਂ ਪੈ ਰਹੇ ਮੀਂਹ ਦਰਮਿਆਨ ਦੋ ਰੋਜ਼ਾ ਸੂਬਾ ਪੱਧਰੀ ਕਿਸਾਨ ਅਤੇ ਪਸ਼ੂ ਪਾਲਣ ਮੇਲਾ ਸ਼ੁਰੂ ਹੋ ਗਿਆ ਹੈ। ਪਹਿਲੇ ਦਿਨ ਸਵੇਰੇ 11 ਵਜੇ ਤੱਕ ਮੀਂਹ ਕਾਰਨ ਦੋਵੇਂ ਮੇਲਿਆਂ ਵਿੱਚ ਬਹੁਤ ਘੱਟ ਕਿਸਾਨ ਪੁੱਜੇ। ਅਜੇ ਵੀ ਰੁਕ-ਰੁਕ ਕੇ ਮੀਂਹ ਪੈ ਰਿਹਾ ਸੀ। ਯੂਨੀਵਰਸਿਟੀ ਦੇ ਕਿਸਾਨ ਮੇਲਾ ਗਰਾਊਂਡ ਵਿੱਚ ਵੀ ਪਾਣੀ ਜਮ੍ਹਾਂ ਹੋ ਗਿਆ ਹੈ। ਯੂਨੀਵਰਸਿਟੀ ਦੇ ਸਟਾਲ ਖਾਲੀ ਪਏ ਹਨ। ਦੂਜੇ ਪਾਸੇ ਖੇਤੀ ਮੰਤਰੀ ਵੀ ਮੇਲੇ ਦੇ ਉਦਘਾਟਨ ਲਈ ਨਹੀਂ ਆ ਰਹੇ ਹਨ।

ਹੁਣ ਉਨ੍ਹਾਂ ਦੀ ਥਾਂ ‘ਤੇ ਕੈਨੇਡਾ ਤੋਂ ਕਣਕ ਦੇ ਮਾਹਿਰ ਡਾਕਟਰ ਵਿਕਰਮ ਗਿੱਲ ਆ ਰਹੇ ਹਨ। ਹਾਲਾਂਕਿ ਯੂਨੀਵਰਸਿਟੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੇਲੇ ਵਿੱਚ ਕਿਸਾਨਾਂ ਦੀ ਗਿਣਤੀ ਦੁਪਹਿਰ ਤੱਕ ਵਧ ਜਾਵੇਗੀ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਤਿੰਨ ਦਿਨ ਪਹਿਲਾਂ 24 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਚ ‘ਆਓ ਖੇਤੀ ਖ਼ਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ’ ਵਿਸ਼ੇ ’ਤੇ 24 ਅਤੇ 25 ਮਾਰਚ ਨੂੰ ਸਾਉਣੀ ਦੀਆਂ ਫ਼ਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।

ਅਪਰ ਨਿਰਦੇਸ਼ਕ ਸੰਚਾਰ ਡਾ. ਤਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਮੇਲੇ ਦੀਆਂ ਤਰੀਕਾਂ 6 ਮਹੀਨੇ ਪਹਿਲਾਂ ਹੀ ਤਹਿ ਹੋ ਜਾਂਦੀਆਂ ਹਨ ਜਿਸ ਵਿਚ ਤਬਦੀਲੀ ਨਹੀਂ ਕੀਤੀ ਜਾ ਸਕਦੀ। ਇਹ ਮੇਲਾ ਪਾਣੀ ਤੇ ਖਾਦਾਂ ਦੀ ਸੁਚੱਜੀ ਵਰਤੋਂ ਕਰ ਕੇ ਖੇਤੀ ਖ਼ਰਚਿਆਂ ਨੂੰ ਘਟਾਉਣ ਦੀ ਲੋੜ ’ਤੇ ਜ਼ੋਰ ਦੇਵੇਗਾ, ਨਾਲ ਹੀ ਕੁਦਰਤੀ ਸਰੋਤਾਂ ਦੀ ਸੰਭਾਲ, ਪਰਾਲੀ ਪ੍ਰਬੰਧ, ਸਹਾਇਕ ਕਿੱਤਿਆਂ ਉੱਤੇ ਜ਼ੋਰ ਤੇ ਸੰਯੁਕਤ ਖੇਤੀ ਪ੍ਰਣਾਲੀ ਰਾਹੀਂ ਖੇਤੀਬਾੜੀ ਸਥਿਰਤਾ ਵੱਲ ਕਿਸਾਨੀ ਸਮਾਜ ਨੂੰ ਤੋਰਨਾ ਇਨ੍ਹਾਂ ਮੇਲਿਆਂ ਦਾ ਮੁੱਖ ਮੰਤਵ ਰਹੇਗਾ।

Facebook Comments

Trending