ਇੰਡੀਆ ਨਿਊਜ਼

ਅਮਿਤ ਸ਼ਾਹ ਦੀ 29 ਨੂੰ ਹੋਣ ਵਾਲੀ ਪਟਿਆਲਾ ਰੈਲੀ ਮੁਲਤਵੀ

Published

on

29 ਜਨਵਰੀ ਨੂੰ ਪਟਿਆਲਾ ਵਿਚ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪਟਿਆਲਾ ਦੇ ਭਾਜਪਾ ਸ਼ਹਿਰੀ ਪ੍ਰਧਾਨ ਕੇਕੇ ਮਲਹੋਤਰਾ ਨੇ ਦੱਸਿਆ ਕਿ ਕੁਝ ਕਾਰਨਾਂ ਕਰਕੇ ਇਹ ਰੈਲੀ ਮੁਲਤਵੀ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਦੇ ਰੱਦ ਹੋਣ ਪਿੱਛੇ ਪਟਿਆਲਾ ਜ਼ਿਲ੍ਹਾ ਭਾਜਪਾ ਕਾਰਜਕਾਰਨੀ ਵਿਚ ਚੱਲ ਰਹੇ ਵਿਵਾਦ ਨੂੰ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।

ਜ਼ਿਲ੍ਹਾ ਕਾਰਜਕਾਰਨੀ ਦੇ ਮੈਂਬਰਾਂ ਦੀ ਵੱਡੀ ਗਿਣਤੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੇਕੇ ਮਲਹੋਤਰਾ ਦੇ ਵਿਰੋਧ ਵਿਚ ਹੋ ਚੁੱਕੀ ਹੈ। ਇਹ ਮਸਲਾ ਨਾ ਤਾਂ ਪੰਜਾਬ ਭਾਜਪਾ ਸੰਭਾਲ ਪਾ ਰਹੀ ਹੈ ਤੇ ਨਾ ਹੀ ਨਿਊ ਮੋਤੀ ਬਾਗ ਪੈਲੇਸ ਇਸ ਨੂੰ ਕੰਟਰੋਲ ਕਰ ਪਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਖਿਲਾਫ ਬਗਾਵਤ ਦਾ ਝੰਡਾ ਚੁੱਕਣ ਵਾਲੇ ਟਕਸਾਲੀ ਭਾਜਪਾਈ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਕੇਂਦਰੀ ਮੰਤਰੀ ਦੇ ਸਾਹਮਣੇ ਇਹ ਮਾਮਲਾ ਚੁੱਕਣਗੇ।

Facebook Comments

Trending

Copyright © 2020 Ludhiana Live Media - All Rights Reserved.