ਪੰਜਾਬ ਨਿਊਜ਼

ਅੰਮ੍ਰਿਤਪਾਲ ਸਿੰਘ ਅਤੇ ਮੂਸੇਵਾਲਾ ਦੇ ਪਿਤਾ ਪੰਜਾਬ ਦੀਆਂ ਇਨ੍ਹਾਂ 2 ਸੀਟਾਂ ‘ਤੇ ਲੜਨਗੇ ਚੋਣ! ਹੋਵੇਗਾ ਦਿਲਚਸਪ ਮੁਕਾਬਲਾ

Published

on

ਚੰਡੀਗੜ੍ਹ : ਡਿਬਰੂਗੜ੍ਹ ਜੇਲ ‘ਚ ਬੰਦ ”ਵਾਰਿਸ ਪੰਜਾਬ ਦੇ” ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣ ਲੜਨ ਜਾ ਰਹੇ ਹਨ। ਇਹ ਦਾਅਵਾ ਉਸ ਦੇ ਵਕੀਲ ਰਾਜਦੇਵ ਸਿੰਘ ਖ਼ਾਲਸਾ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਮਗਰੋਂ ਕੀਤਾ।

ਉਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜਨ ਲਈ ਤਿਆਰ ਹਨ। ਉਹ ਕਿਸੇ ਵੀ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜਨਗੇ। ਇਸ ਸਬੰਧੀ ਜਦੋਂ ਉਸ ਦੇ ਪਿਤਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਜੇਲ੍ਹ ਵਿੱਚ ਹੀ ਅੰਮ੍ਰਿਤਪਾਲ ਨੂੰ ਮਿਲਣਗੇ ਅਤੇ ਫਿਰ ਹੀ ਸਥਿਤੀ ਸਪੱਸ਼ਟ ਕਰਨਗੇ। ਦੂਜੇ ਪਾਸੇ ਇਹ ਚਰਚਾ ਚੱਲ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਬਲਕੌਰ ਸਿੰਘ ਬਠਿੰਡਾ ਤੋਂ ਚੋਣ ਲੜ ਸਕਦੇ ਹਨ।

Facebook Comments

Trending

Copyright © 2020 Ludhiana Live Media - All Rights Reserved.