Connect with us

ਪੰਜਾਬ ਨਿਊਜ਼

ਅੰਮ੍ਰਿਤਸਰ ਜੇਲ੍ਹ ਬ੍ਰੇਕ: ਫਰਾਰ ਹੋਏ ਕੈਦੀਆਂ ਸਮੇਤ 6 ਲੋਕ ਗ੍ਰਿਫਤਾਰ

Published

on

ਪੰਜਾਬ ਦੇ ਅੰਮ੍ਰਿਤਸਰ ਜੇਲ੍ਹ ਬ੍ਰੇਕ ਮਾਮਲੇ ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਮੀਡੀਆ ਜਾਣਕਾਰੀ ਅਨੁਸਾਰ ਪੁਲਿਸ ਨੇ ਫਰਾਰ ਹੋਏ ਤਿੰਨ ਕੈਦੀਆਂ ਚੋਂ 2 ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਨ੍ਹਾਂ ਨੂੰ ਪਨਾਹ ਦੇਣ ਵਾਲੇ 4 ਹੋਰ ਲੋਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਦਸ ਦਈਏ ਕਿ ਕੈਦੀ ਜਰਨੈਲ ਸਿੰਘ ਦੀ ਗ੍ਰਿਫਤਾਰੀ ਸ਼੍ਰੀ ਅਨੰਦਪੁਰ ਸਾਹਿਬ ਤੋਂ ਕੀਤੀ ਗਈ ਹੈ ਅਤੇ ਕੈਦੀ ਗੁਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਤਰਨਤਾਰਨ ਤੋਂ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਅਤੇ ਡੀਸੀਪੀ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਤਿੰਨ ਕੈਦੀ 2 ਜਨਵਰੀ ਨੂੰ ਜੇਲ੍ਹ ਚੋਂ ਫਰਾਰ ਹੋ ਗਏ ਸੀ। ਇਨ੍ਹਾਂ ਕੈਦੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਨੇ ਜਗ੍ਹਾ-ਜਗ੍ਹਾ ਛਾਪੇਮਾਰੀ ਕੀਤੀ। ਇਸ ਤੋਂ ਬਾਅਦ ਪੁਲਿਸ ਨੂੰ ਪਤਾ ਲੱਗਿਆ ਕਿ ਫਰਾਰ ਹੋਇਆ ਕੈਦੀ ਜਰਨੈਲ ਸ਼੍ਰੀ ਅਨੰਦਪੁਰ ਸਾਹਿਬ ਦੇਖਿਆ ਗਿਆ ਹੈ। ਜਾਣਕਾਰੀ ਮਿਲਦੇ ਹੀ ਪੁਲਿਸ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੀ ਅਤੇ ਮੌਕੇ ਤੋਂ ਕੈਦੀ ਨੂੰ ਗ੍ਰਿਫਤਾਰ ਕੀਤਾ ਅਤੇ ਦੂਜੇ ਕੈਦੀ ਨੂੰ ਤਰਨਤਾਰਨ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਇਹ ਵੀ ਸਾਹਮਣੇ ਆਇਆ ਕਿ ਗੁਰਪ੍ਰੀਤ ਨੂੰ ਉਸਦੇ ਦੋਸਤ ਸ਼ਮਸ਼ੇਰ ਸਿੰਘ ਅਤੇ ਕਰਨੈਲ ਸਿੰਘ ਨੇ ਪਨਾਹ ਦਿਤੀ ਸੀ।

ਇਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਨੂੰ ਵੀ ਗ੍ਰਿਫਤਾਰ ਕੀਤਾ। ਇਸ ਤੋਂ ਬਾਅਦ ਪੁਲਿਸ ਮਿਲੀ ਸੂਚਨਾ ਦੇ ਅਧਾਰ ਤੇ ਤਰਨਤਾਰਨ ਪਹੁੰਚੀ ਜਿਥੇ ਕੈਦੀ ਗੁਰਪ੍ਰੀਤ ਦੇ ਲੁਕੇ ਹੋਣ ਦੀ ਖ਼ਬਰ ਸੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕੈਦੀ ਨੂੰ ਗ੍ਰਿਫਤਾਰ ਕੀਤਾ ਅਤੇ ਪਨਾਹ ਦੇਣ ਵਾਲੇ ਦੋਸਤ ਸੁਖਵਿੰਦਰ ਤੇ ਪਰਮਜੀਤ ਦੀ ਵੀ ਗ੍ਰਿਫਤਾਰੀ ਹੋਈ।

Facebook Comments

Trending